ਦੇਸ਼ ‘ਚ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੇਸ ਲਗਾਤਾਰ ਘੱਟ ਰਹੇ ਹਨ | ਬੀਤੇ ਕਈ ਦਿਨਾਂ ਤੋਂ ਲਗਾਤਾਰ ਕੇਸ ਘੱਟ ਰਹੇ ਹਨ ਜੋ ਕਿ ਇੱਕ ਰਹਾਤ ਵਾਲੀ ਗੱਲ ਹੈ | ਭਾਰਤ ਵਿਚ ਕੋਵਿਡ-19 ਦੇ ਨਵੇਂ ਮਾਮਲੇ ਲਗਾਤਾਰ ਪੰਜਵੇਂ ਦਿਨ 1 ਲੱਖ ਦੇ ਹੇਠਾਂ ਆਏ ਹਨ ਤੇ 70 ਦਿਨਾਂ ਵਿਚ ਸਭ ਤੋਂ ਘੱਟ 8433232 ਨਵੇਂ ਕੇਸ ਦਰਜ ਕੀਤੇ ਗਏ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਦੇ ਅਨੁਸਾਰ ਹੁਣ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ 2,93,59,155 ਹੋ ਗਈ ਹੈ। ਇਸ ਮਹਾਮਾਰੀ ਕਾਰਨ ਬੀਤੇ ਚੌਵੀ ਘੰਟਿਆਂ ਦੌਰਾਨ 4,002 ਹੋਰ ਜਾਨਾਂ ਗਈਆਂ ਤੇ ਇਸ ਤਰ੍ਹਾਂ ਮਰਨ ਵਾਲਿਆਂ ਦੀ ਗਿਣਤੀ 3,67,081 ਹੋ ਗਈ ਹੈ। ਪੰਜਾਬ ਵਿੱਚ ਕਰੋਨਾ ਕਾਰਨ ਹੁਣ ਤੱਕ 5,435 ਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਵਿੱਚ 13,300 ਲੋਕਾਂ ਦੀ ਮੌਤ ਹੋ ਚੁੱਕੀ ਹੈ।