ਦਿੱਲੀ ‘ਚ ਪਰਾਲੀ ਸਾੜਨ ਨਾਲ ਫੈਲ ਰਹੇ ਪ੍ਰਦੂਸ਼ਣ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਪਰਾਲੀ ਸਾੜਨ ਦਾ ਜੁਰਮਾਨਾ ਕਿੰਨੇ ਕਿਸਾਨਾਂ ਨੇ ਜਮ੍ਹਾ ਕਰਵਾਇਆ ਹੈ, ਇਸ ਦੀ ਰਿਪੋਰਟ ਅਗਲੀ ਤਰੀਕ ਨੂੰ ਦਿੱਤੀ ਜਾਵੇ।