Repair and Maintenance of Dr. BR Ambedkar Bbuildings: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।
ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹਿਆਂ ਵਿੱਚ ਬਣੇ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਅੰਮ੍ਰਿਤਸਰ,ਪਟਿਆਲਾ, ਸੰਗਰੂਰ, ਫਿਰੋਜ਼ਪੁਰ, ਫਰੀਦਕੋਟ, ਰੂਪਨਗਰ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤੀ ਗਈ ਹੈ।
Cabinet Minister Dr. Baljit Kaur stated that an amount of ₹2 crore has been allocated for the repair and maintenance of Dr. BR Ambedkar Bhawans in Amritsar, Patiala, Sangrur, Ferozepur, Faridkot, Rupnagar, Moga, Gurdaspur, Hoshiarpur, Fatehgarh Sahib, Kapurthala, & SBS Nagar. pic.twitter.com/umCUhC5ku7
— Government of Punjab (@PunjabGovtIndia) June 18, 2023
ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਦੇ ਕੰਮ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h