ਸ਼ਨੀਵਾਰ, ਅਗਸਤ 30, 2025 08:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੀਆਂ 2 ਧੀਆਂ ਨੇ ਰਚਿਆ ਇਤਿਹਾਸ, ਫਲਾਇੰਗ ਅਫ਼ਸਰ ਵਜੋਂ ਹੋਈ ਚੋਣ

by Gurjeet Kaur
ਦਸੰਬਰ 18, 2022
in ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਏਅਰ ਫੋਰਸ ਅਕੈਡਮੀ, ਡੁੰਡੀਗਲ, ਹੈਦਰਾਬਾਦ ਤੋਂ ਬਤੌਰ ਫਲਾਇੰਗ ਅਫਸਰ ਚੁਣੀਆਂ ਗਈਆਂ। ਇਹ ਸੰਸਥਾ ਲਈ ਮਾਣਮੱਤੀ ਗੱਲ ਹੈ ਅਤੇ ਇਸ ਨਾਲ ਇੰਸਟੀਚਿਊਟ ਦੇ ਵੱਕਾਰ ਵਿੱਚ ਹੋਰ ਵਾਧਾ ਹੋਇਆ ਹੈ।

ਜ਼ਿਕਰਯੋਗ ਹੈ ਕਿ ਫਲਾਇੰਗ ਅਫਸਰ ਸਹਿਜਪ੍ਰੀਤ ਕੌਰ, ਜੋ ਫਲਾਇੰਗ ਟਰਾਂਸਪੋਰਟ ਸ਼ਾਖਾ ਵਿੱਚ ਸੇਵਾ ਨਿਭਾਵੇਗੀ , ਭਾਰਤੀ ਫੌਜ ਦੇ ਸੂਬੇਦਾਰ ਮੇਜਰ ਦੀ ਧੀ ਹੈ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੀ ਵਸਨੀਕ ਹੈ। ਉਸ ਨੇ ਅਕੈਡਮੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਅਫਸਰਾਂ ਵਰਗੇ ਗੁਣਾਂ ਅਤੇ ਜਨਰਲ ਸਟੱਡੀਜ਼ ਵਿੱਚ ਸਰਵੋਤਮ ਕੈਡੇਟ ਦੀ ਐਵਾਰਡ ਜਿੱਤਿਆ ਹੈ। ਇਸੇ ਤਰ੍ਹਾਂ ਫਲਾਇੰਗ ਅਫਸਰ ਕੋਮਲਪ੍ਰੀਤ ਕੌਰ ਦੇ ਪਿਤਾ ਪੰਜਾਬ ਪੁਲਸ ਵਿੱਚ ਸੇਵਾ ਨਿਭਾਅ ਰਹੇ ਹਨ ਅਤੇ ਉਹ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧ ਰੱਖਦੀ ਹੈ। ਉਸ ਦੀ ਨਿਯੁਕਤੀ ਹਵਾਈ ਸੈਨਾ ਦੀ ਨੈਵੀਗੇਸ਼ਨ ਸ਼ਾਖਾ ਵਿੱਚ ਹੋਈ ਹੈ।

ਮਾਈ ਭਾਗੋ ਏ.ਐਫ.ਪੀ.ਆਈ , ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਪੰਜਾਬ ਸਰਕਾਰ ਦੀ ਇੱਕ ਨਿਵੇਕਲੀ ਪਹਿਲਕਦਮੀ ਹੈ, ਜਿਸ ਨਾਲ ਪੰਜਾਬ ਦੀਆਂ ਲੜਕੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਦੇ ਯੋਗ ਬਣਾਇਆ ਜਾਂਦਾ ਹੈ। ਇੰਸਟੀਚਿਊਟ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਅਤੇ ਪੂਰੀ ਤਰ੍ਹਾਂ ਰਿਹਾਇਸ਼ੀ ਸਹੂਲਤਾਂ ਨਾਲ ਲੈਸ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਵਾਹਦ ਕੈਂਪਸ ਹੈ। ਇੱਥੋਂ ਦੀਆਂ ਕੁੜੀਆਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸ.ਐਸ.ਬੀ ਵਰਗੀਆਂ ਰਾਸ਼ਟਰੀ ਪੱਧਰ ਦੀਆਂ ਲਿਖ਼ਤੀ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਫ਼ਲ ਹੋਣ ਲਈ ਸਿਖਲਾਈ ਦਿੱਤੀ ਜਾਂਦੀ ਹੈ।

ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ 23 ਮਹਿਲਾ ਕੈਡੇਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਚੁਣੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 13 ਦੀ ਨਿਯੁਕਤੀ ਅਫਸਰ ਵਜੋਂ ਹੋਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Flying officerspro punjab tvPunjabDaughterspunjabi news
Share218Tweet136Share54

Related Posts

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025

ਜਾਣੋ ਕਦੋਂ ਤੱਕ ਬਣਿਆ ਰਹੇਗਾ ਪੰਜਾਬ ਤੇ ਹੜ੍ਹਾਂ ਦਾ ਖ਼ਤਰਾ, ਭਾਖੜਾ ‘ਚ ਪਾਣੀ ਦਾ ਵਧਿਆ ਪੱਧਰ

ਅਗਸਤ 29, 2025

ਹੜ੍ਹ ਪੀੜਤਾਂ ਲਈ CM ਮਾਨ ਨੇ ਕੀਤਾ ਵੱਡਾ ਐਲਾਨ

ਅਗਸਤ 28, 2025

ਹੜ੍ਹ ਦੀ ਚਪੇਟ ਚ ਪੰਜਾਬ ਦੇ ਇਹ 7 ਜ਼ਿਲ੍ਹੇ, ਚੜ੍ਹਿਆ ਕਈ ਕਈ ਫੁੱਟ ਪਾਣੀ

ਅਗਸਤ 28, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਹੜ੍ਹ ਦੀ ਮਾਰ, ਹਾਸਟਲ ‘ਚ ਫਸੇ 400 ਵਿਦਿਆਰਥੀ

ਅਗਸਤ 27, 2025
Load More

Recent News

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

ਅੰਮ੍ਰਿਤਸਰ ‘ਚ ਰਾਵੀ ਦੇ ਪਾਣੀ ਦਾ ਲਗਾਤਾਰ ਵੱਧ ਰਿਹਾ ਪੱਧਰ, 5 ਕਿਲੋਮੀਟਰ ਹੋਰ ਫੈਲਿਆ ਪਾਣੀ

ਅਗਸਤ 29, 2025

ਸ਼ੂਗਰ ਅਤੇ ਕੋਲੈਸਟ੍ਰੋਲ ਨੂੰ ਕਿਵੇਂ ਕੰਟਰੋਲ ਕਰਦੇ ਹਨ ਮਸ਼ਰੂਮ

ਅਗਸਤ 29, 2025

ਜਪਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਭਾਰਤ ਨੂੰ ਦੱਸਿਆ ਨਿਵੇਸ਼ ਦਾ ਸਭ ਤੋਂ ਵਧੀਆ ਸਥਾਨ

ਅਗਸਤ 29, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਰੱਦ ਹੋਈਆਂ ਇਹ ਟ੍ਰੇਨਾਂ

ਅਗਸਤ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.