ਮੁੰਬਈ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਮੁੰਬਈ ਦੇ ਤਾਰਦੇਵ ‘ਚ ਭਾਟੀਆ ਹਸਪਤਾਲ ਨੇੜੇ ਕਮਲਾ ਬਿਲਡਿੰਗ ਦੀ 20 ਮੰਜ਼ਿਲਾ ਇਮਾਰਤ ‘ਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ 18ਵੀਂ ਮੰਜ਼ਿਲ ਤੋਂ ਲੱਗੀ। ਹੁਣ ਤੱਕ 28 ਲੋਕਾਂ ਦੇ ਅੱਗ ਦੀ ਲਪੇਟ ‘ਚ ਆਉਣ ਦੀ ਸੂਚਨਾ ਹੈ। ਸਾਰਿਆਂ ਨੂੰ ਭਾਟੀਆ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ‘ਚ ਫਾਇਰ ਸਿਸਟਮ ਸੀ ਪਰ ਇਹ ਕੰਮ ਨਹੀਂ ਕਰ ਰਿਹਾ ਸੀ।
ਜਾਣਕਾਰੀ ਮੁਤਾਬਕ ਇਸ ਅੱਗ ‘ਚ ਝੁਲਸਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਹੈ। 7 ਲੋਕਾਂ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਮੁੰਬਈ ਦੀ ਮੇਅਰ ਕਿਸ਼ੋਰੀ ਪੇਡਨੇਕਰ ਨੇ ਦੱਸਿਆ ਕਿ ਹਸਪਤਾਲ ਦੇ ਲੋਕਾਂ ਨੇ ਮਰੀਜ਼ਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ। ਅਸੀਂ ਪਤਾ ਲਗਾਵਾਂਗੇ ਕਿ ਇਨ੍ਹਾਂ ਲੋਕਾਂ ਨੇ ਅਜਿਹਾ ਕਿਉਂ ਕੀਤਾ ਅਤੇ ਇਸ ਬਾਰੇ BMC ਕਮਿਸ਼ਨਰ ਨੂੰ ਵੀ ਸੂਚਿਤ ਕਰਾਂਗੇ। ਬਚਾਅ ਕੰਮ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।