ਪੱਛਮੀ ਅਫਰੀਕਾ ਦੇ ਮਾਲੀ ਵਿੱਚ ਇੱਕ ਹਥਿਆਰਬੰਦ ਵਿਅਕਤੀ ਨੇ 20 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਇਕ ਵਿਅਕਤੀ ਹਥਿਆਰ ਲੈ ਕੇ ਆਇਆ ਸੀ। ਉਸ ਨੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ‘ਚ 20 ਲੋਕਾਂ ਦੀ ਜਾਨ ਜਾ ਚੁੱਕੀ ਹੈ। ਗੋਲੀਬਾਰੀ ਦੀ ਘਟਨਾ ਤੋਂ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਦੇ ਦੇਖੇ ਗਏ।
ਪੁਲਸ ਮੁਤਾਬਕ ਹਮਲਾਵਰ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਿਸ ਸਥਿਤੀ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਪਹਿਲਾਂ ਅਮਰੀਕਾ ਦੇ ਓਕਲਾਹੋਮਾ ‘ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਤੁਲਸਾ, ਓਕਲਾਹੋਮਾ ਵਿੱਚ ਇੱਕ ਹਸਪਤਾਲ ਕੈਂਪਸ ਦੀ ਇਮਾਰਤ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇੱਥੇ ਇੱਕ ਵਿਅਕਤੀ ਬੰਦੂਕ ਲੈ ਕੇ ਮੈਡੀਕਲ ਦਫ਼ਤਰ ਦੀ ਇਮਾਰਤ ਵਿੱਚ ਦਾਖ਼ਲ ਹੋਇਆ ਅਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਚਾਰ ਲੋਕਾਂ ਦੀ ਮੌਤ ਹੋ ਗਈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਹਮਲੇ ਤੋਂ ਬਾਅਦ ਵਿਅਕਤੀ ਨੇ ਆਪਣੀ ਜਾਨ ਵੀ ਲੈ ਲਈ।
ਜਦਕਿ ਮਈ ਮਹੀਨੇ ‘ਚ ਅਮਰੀਕਾ ਦੇ ਟੈਕਸਾਸ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਸੀ। ਇਸ ਵਿੱਚ 19 ਵਿਦਿਆਰਥੀਆਂ ਸਮੇਤ 23 ਦੀ ਮੌਤ ਹੋ ਗਈ ਸੀ। ਇਸ ਵਿੱਚ 2 ਅਧਿਆਪਕ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਮਈ ਵਿੱਚ ਬਫੇਲੋ ਦੇ ਸੁਪਰਮਾਰਕੀਟ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਇੱਥੇ ਇੱਕ ਗੋਰੇ ਵਿਅਕਤੀ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ‘ਚ 10 ਕਾਲੇ ਲੋਕਾਂ ਦੀ ਮੌਤ ਹੋ ਗਈ ਸੀ।