ਦਿੱਲੀ ਦੀ ਅਦਾਲਤ ਨੇ ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ’ਤੇ ਰੋਕ ਵਧਾ ਦਿੱਤੀ ਹੈ।ਵਧੀਕ ਸੈਸ਼ਨ ਜੱਜ ਕਾਮਿਨੀ ਨੇ ਦਿੱਲੀ ਪੁਲਿਸ ਨੂੰ 20 ਜੁਲਾਈ ਤੱਕ ਸਿਧਾਣਾ ਨੂੰ ਗ੍ਰਿਫਤਾਰ ਨਾ ਕਰਨ ਲਈ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਉਹ “ਉਨ੍ਹਾਂ ਚੀਜ਼ਾਂ ਵਿਚ ਦਖਲ ਨਹੀਂ ਦੇਵੇਗੀ ਜਿਥੇ ਬੁਨਿਆਦੀ ਅਧਿਕਾਰ ਸ਼ਾਮਲ ਹਨ।” ਲੱਖਾ ਸਿਧਾਣਾ ਨੂੰ ਪਹਿਲਾਂ 3 ਜੁਲਾਈ ਤੱਕ ਗ੍ਰਿਫ਼ਤਾਰ ਕਰਨ ਤੋਂ ਰੋਕਿਆ ਹੋਇਆ ਸੀ।ਅਦਾਲਤ ਨੇ ਕਿਹਾ ਕਿ ਉਹ ‘ਜੇਲ੍ਹ ਭਰੋ ਅੰਦੋਲਨ’ ਸ਼ੁਰੂ ਨਹੀਂ ਕਰਨਾ ਚਾਹੁੰਦੀ।
ਤੁਹਾਨੂੰ ਦੱਸ ਦਈਏ ਕਿ ਲੱਖਾ ਸਿਧਾਣਾ ਨੂੰ ਪਹਿਲਾਂ 3 ਜੁਲਾਈ ਤੱਕ ਸੁਰੱਖਿਆ ਦਿੱਤੀ ਗਈ ਸੀ ਤੇ ਉਸਨੂੰ ਜਾਂਚ ਵਿਚ ਸ਼ਾਮਲ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ। 26 ਜਨਵਰੀ ਨੂੰ, ਪ੍ਰਦਰਸ਼ਨਕਾਰੀ ਕਿਸਾਨਾਂ ਦੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਪਰੇਡ ਦੌਰਾਨ ਪੁਲਿਸ ਨਾਲ ਝੜਪ ਹੋਈ ਸੀ ਅਤੇ ਲਾਲ ਕਿਲ੍ਹੇ ਵਿੱਚ ਹਿੰਸਾ ਮਗਰੋਂ ਝੰਡਾ ਲਹਿਰਾਇਆ ਗਿਆ ਸੀ।ਇਸ ਦੌਰਾਨ ਲਾਲ ਕਿਲੇ ਦੇ ਗੁੰਬਦਾਂ ‘ਤੇ ਕੇਸਰੀ ਝੰਡੇ ਲਹਿਰਾਏ ਗਏ ਸੀ ਅਤੇ ਕਈ ਕਿਸਾਨ ਅਤੇ ਪੁਲਿਸ ਕਰਮਚਾਰੀ ਜ਼ਖਮੀ ਵੀ ਹੋਏ ਸੀ।