ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ।ਉਨਾਂ੍ਹ ਨੇ ਪਟੀਸ਼ਨ ਦਾਇਰ ਕਰ ਕੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ।ਆਸ਼ੂ ‘ਤੇ ਫੂਡ ਅਤੇ ਸਿਵਿਲ ਸਪਲਾਈ ਡਿਪਾਰਟਮੈਂਟ ‘ਚ 2 ਹਜ਼ਾਰ ਕਰੋੜ ‘ਚ ਟੈਂਡਰ ਘੁਟਾਲੇ ਦਾ ਦੋਸ਼ ਹੈ।
ਇਸਦੀ ਜਾਂਚ ਪੰਜਾਬ ਵਿਜੀਲੈਂਸ ਬਿਊਰੋ ਕਰ ਰਿਹਾ ਹੈ।ਆਸ਼ੂ ਨੂੰ ਕਦੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ।ਆਸ਼ੂ ਨੇ ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਕਿ ਉਨ੍ਹਾਂ ਦੇ ਵਿਰੁੱਧ ਜੇਕਰ ਕੋਈ ਸ਼ਿਕਾਇਤ ਹੈ ਤਾਂ ਉਸਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ।ਸਿਆਸੀ ਬਦਲਾਖੋਰੀ ਦੇ ਮਕਸਦ ਨਾਲ ਪੰਜਾਬ ਦੀ ਆਪ ਸਰਕਾਰ ਕਾਰਵਾਈ ਨਾ ਕਰੇ।ਹਾਈਕੋਰਟ ‘ਚ ਜਲਦ ਇਸ ਮਾਮਲੇ ਦੀ ਸੁਣਵਾਈ ਹੋ ਸਕਦੀ ਹੈ।
ਆਸ਼ੂ ‘ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਦੋਸ਼ ਲਗਾਇਆ ਜਾ ਰਿਹਾ ਹੈ।ਵਿਜੀਲੈਂਸ ਇਸਦੀ ਜਾਂਚ ਕਰ ਰਹੀ ਹੈ।ਆਸ਼ੂ ‘ਤੇ ਛੋਟੇ ਠੇਕੇਦਾਰਾਂ ਨੇ ਦੋਸ਼ ਲਗਾਏ ਸੀ ਕਿ ਪੰਜਾਬ ਸਰਕਾਰ ਦੀਆਂ ਮੰਡੀਆਂ ‘ਚ ਲੇਬਰ ਅਤੇ ਟ੍ਰਾਸ਼ਪੋਟੇਸ਼ਨ ਦੇ ਟੈਂਡਰ ‘ਚ ਗੜਬੜੀ ਕੀਤੀ ਗਈ।
ਛੋਟੇ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰ ਕੇ 20-25 ਲੋਕਾਂ ਨੂੰ ਲਾਭ ਪਹੁੰਚਾਇਆ ਗਿਅ।ਹਾਲਾਂਕਿ ਆਸ਼ੂ ਦਾ ਕਹਿਣਾ ਹੈ ਕਿ ਇਹ ਟੈਂਡਰ ਡੀਸੀ ਦੀ ਅਗਵਾਈ ਵਾਲੀਆਂ ਕਮੇਟੀਆਂ ਅਲਾਟ ਕਰਦੀਆਂ ਹਨ।ਉਨ੍ਹਾਂ ਦੇ ਵਿਰੁੱਧ ਸਾਜ਼ਿਸ਼ ਦੇ ਤਹਿਤ ਦੋਸ਼ ਲਗਾਏ ਜਾ ਰਹੇ ਹਨ।ਆਸ਼ੂ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਨਕਾਰ ਚੁੱਕੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਇਹ ਟੈਂਡਰ ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰ ਦੀ ਕਮੇਟੀ ਮਨਜ਼ੂਰ ਕਰਦੀ ਹੈ।ਇਸ ਲਈ ਇਨ੍ਹਾਂ ਇਸਦੇ ਲਈ ਜ਼ਿੰਮੇਵਾਰ ਠਹਿਰਾਉਣਾ ਸਹੀ ਨਹੀਂ ਹੈ।ਉਹ ਇਸ ਨੂੰ ਸਿਆਸੀ ਬਦਲਾਖੋਰੀ ਦੇ ਲਈ ਸਾਜਿਸ਼ ਕਰਾਰ ਦੇ ਚੁੱਕੇ ਹਨ।