ਮੁੱਖ ਮੰਤਰੀ ਪੰਜਾਬ ਵੱਲੋਂ ਪੰਜਾਬ ਰਾਜ ਬਿਜਲੀ ਬੋਰਡ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਕੀਤੇ ਸਾਰੇ ਇਕ ਤਰਫਾ ਬਿਜਲੀ ਖਰੀਦ ਸਮਝੌਤਿਆਂ (PPA) ਨੂੰ ਰੱਦ ਕਰਨ ਜਾਂ ਮੁੜ ਵਿਚਾਰਨ ਦੇ ਨਿਰਦੇਸ਼ ਦੇਣ ਦਾ ਫ਼ੈਸਲਾ, ਅਸਲ ਵਿੱਚ 2017 ਵਿੱਚ ਹੋਣਾ ਚਾਹੀਦਾ ਸੀ। ਮੈਂ ਉਮੀਦ ਕਰਦਾ ਹਾਂ ਕਿ ਪੰਜਾਬ ਰਾਜ ਬਿਜਲੀ ਬੋਰਡ ਇਸ ਨਿਰਦੇਸ਼ ਨੂੰ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰੇਗਾ।
ਮੈਂ ਸਿਫਾਰਸ਼ ਕਰਦਾ ਹਾਂ ਕਿ PEDA ਦੁਆਰਾ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਤਹਿਤ ਦਸਤਖਤ ਕੀਤੇ ਗਏ ਸਾਰੇ ਸਮਝੌਤਿਆਂ ਦੀ ਤੁਰੰਤ ਜਾਂਚ ਕੀਤੀ ਜਾਣੀ ਚਾਹੀਦੀ ਹੈ।ਸੂਬੇ ਲਈ ਅਕਸ਼ੈ ਬਿਜਲੀ ਦੀ ਖਰੀਦ ਸੰਬੰਧੀ ਸਮਝੌਤੇ ਵੀ ਇਕ ਤਰਫਾ ਹਨ, ਜਿਸ ਨਾਲ ਸਿਰਫ਼ ਚੁਨਿੰਦਾ ਕੰਪਨੀਆਂ ਨੂੰ ਹੀ ਲਾਭ ਹੋਇਆ ਹੈ।
ਪੰਜਾਬ ਸਰਕਾਰ ਨੂੰ ਇਸ ਲੋਕ ਵਿਰੋਧੀ ਸਮਝੌਤੇ ਬਣਾਉਣ ਅਤੇ ਉਨ੍ਹਾਂ ਨੂੰ ਲਾਗੂ ਕਰਨ ਵਾਲੇ ਅਧਿਕਾਰੀਆਂ ਦੀ ਪਛਾਣ ਕਰ ਕੇ ਤੁਰੰਤ ਨਿਆਂ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ, ਸੋਲਰ ਐਗਰੀਮੈਂਟ ਮਾਫੀਆ ਵਿਚ ਸ਼ਾਮਲ ਸਿਆਸਤਦਾਨਾਂ ਅਤੇ ਹੋਰ ਵਿਅਕਤੀਆਂ ਨੂੰ ਵੀ ਛੇਤੀ ਤੋਂ ਛੇਤੀ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ