ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਇੱਕ ਵੱਡਾ ਬਿਆਨ ਦਿੱਤਾ ਗਿਆ ਹੈ | ਸਾਬਕਾ ਮੁੱਖ ਮੰਤਰੀ ਆਪਣੀ ਪਾਰਟੀ ਬਣਾਉਣਗੇ | ਉਨ੍ਹਾਂ ਵੱਲੋਂ ਗਠਜੋੜ ਦੇ ਸੰਕੇਤ ਵੀ ਦਿੱਤੇ ਗਏ ਹਨ | ਇਹ ਕਿਆਸ ਲਾਏ ਜਾ ਰਹੇ ਹਨ ਕਿ 2022 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਗਠਜੋੜ ਕੀਤਾ ਜਾ ਸਕਦਾ ਹੈ | ਮੀਡੀਆ ਨਾਲ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਖੇਤੀ ਕਾਨੂੰਨਾਂ ਦੇ ਜਲਦ ਹੱਲ ਹੋਣ ਦਾ ਵੀ ਇਸ਼ਾਰਾ ਦਿੱਤਾ ਗਿਆ ਹੈ |ਸਾਬਕਾ ਮੁੱਖ ਮੰਤਰੀ ਕੈਪਟਨ ਸੋਮਵਾਰ ਨੂੰ 2 ਦਿਨਾਂ ਲਈ ਦਿੱਲੀ ਦੌਰੇ ‘ਤੇ ਗਏ ਸਨ। ਇਸ ਦੌਰਾਨ ਕੈਪਟਨ ਨੇ ਇੱਕ ਇੰਟਰਵਿਊ ਦੌਰਾਨ ਨਵੀਂ ਪਾਰਟੀ ਬਣਾਉਣ ਦਾ ਖੁਲਾਸਾ ਕੀਤਾ ਹੈ।