ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪ੍ਰੈਲ ਨੂੰ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਇਹ ਸੰਬੋਧਨ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਇਸ ਦਿਨ ਇੱਕ ਯਾਦਗਾਰੀ ਸਿੱਕਾ ਤੇ ਇੱਕ ਡਾਕ ਟਿਕਟ ਵੀ ਜਾਰੀ ਕਰਨਗੇ। ਇਸ ਪ੍ਰੋਗਰਾਮ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ।
ਅਮਿਤ ਸ਼ਾਹ 20 ਅਪ੍ਰੈਲ ਨੂੰ ਪ੍ਰੋਗਰਾਮ ਦਾ ਉਦਘਾਟਨ ਕਰਨਗੇ। ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਤੇ ਭਜਨ ਕੀਰਤਨ ਦਾ ਆਯੋਜਨ ਕੀਤਾ ਗਿਆ। ਭਜਨ ਕੀਰਤਨ ਵਿੱਚ 400 ਰਾਗੀਆਂ ਦੀ ਸ਼ਮੂਲੀਅਤ ਹੋਵੇਗੀ। ਰਾਗੀ ਇੱਕ ਸੰਗੀਤਕਾਰ ਹੁੰਦਾ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਸਾਏ ਵੱਖ-ਵੱਖ ਰਾਗਾਂ ਵਿੱਚ ਭਜਨ ਕਰਦਾ ਹੈ।