Sign Board in Punjabi: ਸਾਈਨ ਬੋਰਡ ‘ਤੇ ਸਭ ਤੋਂ ਉੱਪਰ ਪੰਜਾਬੀ ‘ਚ ਨਾਮ ਲਿਖਣ ਤੇ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ ‘ਚ ਅਪਲੋਡ ਕਰਨ ਦਾ ਅੱਜ ਆਖਰੀ ਦਿਨ ਹੈ। ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਸਿੱਧੀ ਕਾਰਵਾਈ ਕੀਤੀ ਜਾਵੇਗੀ। ਭਾਸ਼ਾ ਵਿਭਾਗ ਨੇ ਇਸ ਸਬੰਧੀ ਪੂਰੀ ਤਿਆਰੀ ਕਰ ਲਈ ਹੈ।
ਡਾਇਰੈਕਟਰ ਭਾਸ਼ਾ ਵਿਭਾਗ ਵੀਰਪਾਲ ਕੌਰ ਨੇ ਕਿਹਾ ਕਿ 21 ਫਰਵਰੀ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਨਵੰਬਰ 2021 ਵਿੱਚ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ (ਸੋਧ) ਬਿੱਲ 2021 ਪਾਸ ਹੋ ਚੁੱਕਾ ਹੈ। ਬਿੱਲ ਦੇ ਅਨੁਸਾਰ, 21 ਫਰਵਰੀ ਤੋਂ ਬਾਅਦ, ਉਲੰਘਣਾ ਕਰਨ ਵਾਲਿਆਂ ਨੂੰ ਸਭ ਤੋਂ ਪਹਿਲਾਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ। ਬਾਅਦ ਵਿੱਚ, ਪਹਿਲੀ ਵਾਰ 500 ਰੁਪਏ, ਦੂਜੀ ਵਾਰ 2,000 ਰੁਪਏ ਅਤੇ ਤੀਜੀ ਵਾਰ 5,000 ਰੁਪਏ ਤੱਕ ਦਾ ਜੁਰਮਾਨਾ ਹੋਵੇਗਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਜੁਰਮਾਨਾ ਕਦੋਂ ਤੋਂ ਸ਼ੁਰੂ ਹੋਵੇਗਾ, ਇਸ ਦਾ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਹੋ ਸਕਦਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ 5 ਦਸੰਬਰ ਨੂੰ 21 ਫਰਵਰੀ ਤੱਕ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਣ ਦੇ ਨਿਰਦੇਸ਼ ਦਿੱਤੇ ਸੀ।
19 ਨਵੰਬਰ 2022 ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ 21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੀ ਹਦਾਇਤ ਕੀਤੀ ਗਈ ਸੀ। 5 ਦਸੰਬਰ 2022 ਨੂੰ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h