ਚੰਡੀਗੜ੍ਹ, 16 ਸਤੰਬਰ, 2025: ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਆਪਣੀ ਆਉਣ ਵਾਲੀ ਫਿਲਮ ‘ਸ਼ੇਰਾ’ ਦੀ ਸ਼ੂਟਿੰਗ ਦੌਰਾਨ ਅੰਬਾਲਾ ਵਿੱਚ ਜ਼ਖਮੀ ਹੋ ਗਏ। ਇਹ ਘਟਨਾ ਇੱਕ ਐਕਸ਼ਨ ਸੀਨ ਦੀ ਸ਼ੂਟਿੰਗ ਦੌਰਾਨ ਵਾਪਰੀ, ਜਿਸ ਕਾਰਨ ਸ਼ੂਟਿੰਗ ਤੁਰੰਤ ਰੋਕਣੀ ਪਈ।
ਸੂਤਰਾਂ ਅਨੁਸਾਰ, ਪਰਮੀਸ਼ ਸੀਨ ਦੌਰਾਨ ਇੱਕ ਕਾਰ ਦੇ ਅੰਦਰ ਸੀ ਜਦੋਂ ਇੱਕ ਦਮ ਗੋਲੀ ਖਿੜਕੀ ‘ਤੇ ਲੱਗੀ, ਜਿਸ ਨਾਲ ਗੱਡੀ ਦਾ ਸ਼ੀਸ਼ਾ ਟੁੱਟ ਗਿਆ। ਸ਼ੀਸ਼ੇ ਦਾ ਇੱਕ ਟੁਕੜਾ ਪਰਮੀਸ਼ ਦੇ ਚਿਹਰੇ ‘ਤੇ ਲੱਗਿਆ, ਜਿਸ ਨਾਲ ਉਹ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਮੁੱਢਲੀ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਗਏ।
ਪਰਮੀਸ਼ ਵਰਮਾ ਨੇ ਇੰਸਟਾਗ੍ਰਾਮ ‘ਤੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਲਿਖਿਆ ਕਿ ਇਹ ਹਾਦਸਾ ‘ਸ਼ੇਰਾ’ ਦੇ ਸੈੱਟ ‘ਤੇ ਹੋਇਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੱਖਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ।