ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲਿਆ ਹੈ। ਚੋਣ ਕਮਿਸ਼ਨ ਨੇ ਚੋਣ ਰੈਲੀਆਂ, ਰੋਡ ਸ਼ੋਅ ਅਤੇ ਹੋਰ ਵੱਡੇ ਇਕੱਠ ਵਾਲੀਆਂ ਬੈਠਕਾਂ ਲੱਗੀ ਪਾਬੰਦੀ ਨੂੰ 22 ਜਨਵਰੀ ਤੱਕ ਵਧਾ ਦਿੱਤਾ ਹੈ। ਪਹਿਲਾਂ ਇਹ ਪਾਬੰਦੀ 15 ਜਨਵਰੀ ਤੱਕ ਸੀ।
Election Commission further bans poll rallies & roadshows in poll-bound states till 22nd January pic.twitter.com/xXdqPNdKmo
— ANI (@ANI) January 15, 2022
ਹਾਲਾਂਕਿ, ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਵੱਧ ਤੋਂ ਵੱਧ 300 ਵਿਅਕਤੀਆਂ ਜਾਂ ਹਾਲ ਦੀ ਸਮਰੱਥਾ ਦੇ 50 ਫੀਸਦੀ ਨਾਲ ਮੀਟਿੰਗਾਂ ਕਰਨ ਦੀ ਇਜਾਜ਼ਤ ਦਿੱਤੀ ਹੈ। ਚੋਣ ਕਮਿਸ਼ਨ ਨੇ ਪਾਰਟੀਆਂ ਨੂੰ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੇ ਸੂਬੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਹਨ।