ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਬਣਾਈ ਗਈ ਨਵੀਂ SIT ਦੇ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਤਲਬ ਕੀਤਾ ਗਿਆ ਸੀ ਪਰ ਸਿਹਤ ਦਾ ਹਵਾਲਾ ਦਿੰਦਿਆਂ ਉਨਾਂ ਨੇ ਆਉਣ ਤੋਂ ਨਾ ਕਰ ਦਿੱਤੀ ਸੀ ਹੁਣ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ 22 ਜੂਨ ਨੂੰ ਐਮਐਲਏ ਹੋਸਟਲ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕਰੇਗੀ। ਹਾਲਾਂਕਿ ਜਾਂਚ ਟੀਮ ਨੇ ਇਹ ਪੁੱਛਗਿੱਛ 16 ਜੂਨ ਨੂੰ ਕਰਨੀ ਸੀ ਪ੍ਰੰਤੂ ਸਾਬਕਾ ਮੁੱਖ ਮੰਤਰੀ ਨੇ ਆਪਣੀ ਸਿਹਤ ਦਾ ਹਵਾਲਾ ਦੇ ਕੇ ਤਿੰਨ ਹਫ਼ਤਿਆਂ ਦਾ ਹੋਰ ਸਮਾਂ ਮੰਗਿਆ ਸੀ। ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ 22 ਜੂਨ ਨੂੰ ਸੈਕਟਰ 4 ਦੇ ਐੱਮਐੱਲਏ ਹੋਸਟਲ ਵਿਚ ਮੌਜੂਦ ਰਹਿਣ, ਜਿੱਥੇ ਉਨ੍ਹਾਂ ਤੋਂ ਕੋਟਕਪੂਰਾ ਗੋਲੀ ਕਾਂਡ ਬਾਰੇ ਪੁੱਛ ਪੜਤਾਲ ਕੀਤੀ ਜਾਵੇਗੀ।