ਫਿਰੋਜ਼ਪੁਰ ਚ ਲਗਾਤਾਰ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਗੋਲੀ ਚੱਲਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਇਕ ਹੋਰ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਤਾਜਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਅਲੀਕੇ ਤੋਂ ਸਾਹਮਣੇ ਆਇਆ ਹੈ।
ਜਿੱਥੇ ਇੱਕ ਨੌਜਵਾਨ ਦਾ ਸ਼ਰੇਆਮ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪਤਾ ਚੱਲਿਆ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਮ ਜਾਮੀ ਉਮਰ ਕਰੀਬ 20 ਤੋਂ 22 ਸਾਲ ਜੋ ਕਰਿਆਨੇ ਦਾ ਕੰਮ ਕਰਦਾ ਸੀ। ਜਿਸਨੂੰ ਕੁੱਝ ਨੌਜਵਾਨਾਂ ਨੇ ਪਹਿਲਾਂ ਫੋਨ ਕਰਕੇ ਉਸਨੂੰ ਘਰੋਂ ਬਾਹਰ ਬੁਲਾਇਆ ਅਤੇ ਜਿਵੇਂ ਹੀ ਉਹ ਘਰ ਤੋਂ ਬਾਹਰ ਆਇਆ ਤਾਂ ਹਮਲਾਵਰਾਂ ਨੇ ਸਿੱਧੀ ਗੋਲੀ ਉਸਦੇ ਸਿਰ ਵਿੱਚ ਮਾਰ ਦਿੱਤੀ ਅਤੇ ਖੁਦ ਮੌਕੇ ਤੋਂ ਫਰਾਰ ਹੋ ਗਏ।
ਪਤਾ ਚੱਲਣ ਤੇ ਪਰਿਵਾਰ ਵੱਲੋਂ ਨੌਜਵਾਨ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਉਸਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਜਦੋਂ ਪਰਿਵਾਰ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪਰਿਵਾਰ ਕੁੱਝ ਵੀ ਬੋਲਣ ਤਿਆਰ ਨਹੀਂ ਸੀ।
ਦੂਸਰੇ ਪਾਸੇ ਜਦੋਂ ਮੌਕੇ ਤੇ ਪਹੁੰਚੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ SPD ਮਨਜੀਤ ਸਿੰਘ ਨੇ ਦੱਸਿਆ ਕਿ ਉਹ ਮੌਕੇ ਤੇ ਪਹੁੰਚੇ ਹਨ। ਜਿਵੇਂ ਵੀ ਪਰਿਵਾਰ ਆਪਣੇ ਬਿਆਨ ਦਰਜ ਕਰਾਏਗਾ ਉਸਦੇ ਹਿਸਾਬ ਨਾਲ ਬਣਦੀ ਕਾਰਵਾਈ ਕੀਤੀ ਜਾਵੇਗੀ।