ਈਦ-ਉਲ-ਫ਼ਿਤਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ। ਮੁੱਖ ਮੰਤਰੀ ਨੇ ਜਿੱਥੇ ਲੋਕਾਂ ਨੂੰ ਈਦ ਦੀ ਵਧਾਈ ਦਿੱਤੀ ਗਈ ਉੱਥੇ ਹੀ ਮਲੇਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾਂ ਐਲਾਨ ਦਿੱਤਾ ਹੈ। ਕੈਪਟਨ ਨੇ ਮਲੇਰਕੋਟਲੇ ਨੂੰ ਜ਼ਿਲ੍ਹਾ ਐਲਾਨਦਿਆਂ ਨਵਾਂ ਡੀ.ਸੀ. ਨਿਯੁਕਤ ਕਰਨ ਦਾ ਐਲਾਨ ਵੀ ਕੀਤਾ। ਇੰਨਾ ਹੀ ਨਹੀਂ ਮੁੱਖ ਮੰਤਰੀ ਕੈਪਟਨ ਨੇ ਮਲੇਰਕੋਟਲਾ ’ਚ 500 ਕਰੋੜ ਦੀ ਲਾਗਤ ਨਾਲ ਨਵਾਂ ਕਾਲਜ ਬਣਾਉਣ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਇਸ ਕਾਲਜ ਦਾ ਨਾਂ ਸ਼ੇਰ ਮੁਹੰਮਦ ਖਾਨ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ‘ਚ ਨਵਾਂ ਬੱਸ ਸਟੈਂਡ ਅਤੇ ਇਕ ਮਹਿਲਾ ਥਾਣਾ ਵੀ ਬਣਾਇਆ ਜਾਵੇਗਾ।