ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਦਿਹਾਤੀ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸ਼ਰਨਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ।ਇਸ ਤੋਂ ਪਹਿਲਾਂ ਵੀ ਢਿੱਲੋਂ ਇਸੇ ਹਲਕੇ ਤੋਂ ਹੀ ਵਿਧਾਇਕ ਹਨ।ਅੱਜ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਲੁਧਿਆਣਾ ਦੌਰੇ ਦੇ ਦੌਰਾਨ ਕੀਤੇ ਗਏ ਸਮਾਰੋਹ ‘ਚ 6 ਉਮੀਦਵਾਰਾਂ ਦਾ ਐਲ਼ਾਨ ਕੀਤਾ, ਜਿਨ੍ਹਾਂ ‘ਚ ਸ਼ਰਨਜੀਤ ਸਿੰਘ ਢਿੱਲੋਂ ਵੀ ਸ਼ਾਮਲ ਹਨ।ਹੁਣ ਤਕ ਸੁਖਬੀਰ ਸਿੰਘ ਬਾਦਲ ਪਾਰਟੀ ਦੇ 23 ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ।ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਖੁਦ ਉਨਾਂ੍ਹ ਨੇ ਆਪਣੀ ਪੁਰਾਣੀ ਸੀਟ ਜਲਾਲਾਬਾਦ ਤੋਂ ਹੀ ਲੜਨ ਦਾ ਫੈਸਲਾ ਕੀਤਾ ਹੈ।