ਸ਼ਨੀਵਾਰ, ਮਾਰਚ 21, 2026 08:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਠੋਸ ਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ 23 ਪੰਚਾਇਤਾਂ ਨੂੰ ਮਿਲੇਗਾ 1-1 ਲੱਖ ਰੁਪਏ ਦਾ ਇਨਾਮ: ਜਿੰਪਾ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਦੇ ਖਾਤੇ ਵਿੱਚ 23 ਲੱਖ ਰੁਪਏ (ਇਕ ਲੱਖ ਰੁਪਏ ਪ੍ਰਤੀ ਪੰਚਾਇਤ) ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ

by Bharat Thapa
ਅਕਤੂਬਰ 1, 2022
in Featured, Featured News, ਪੰਜਾਬ
0

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਰਾਜ ਪੱਧਰੀ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਹੁਸ਼ਿਆਰਪੁਰ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਠੋਸ ਅਤੇ ਤਰਲ ਕੂੜੇ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੀਆਂ ਸੂਬੇ ਦੀਆਂ 23 ਪੰਚਾਇਤਾਂ ਦੇ ਖਾਤੇ ਵਿੱਚ 23 ਲੱਖ ਰੁਪਏ (ਇਕ ਲੱਖ ਰੁਪਏ ਪ੍ਰਤੀ ਪੰਚਾਇਤ) ਦੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। 3 ਹੋਰ ਪੰਚਾਇਤਾਂ ਨੂੰ ਵੀ 10-10 ਹਜ਼ਾਰ ਰੁਪਏ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ ਦਾ ਵੀ ਸਨਮਾਨ ਹੋਵੇਗਾ। ਇਸ ਦੌਰਾਨ ਸਵੱਛਤਾ ਸਬੰਧੀ ਨੁੱਕੜ ਨਾਟਕ, ਲਘੂ ਫਿਲਮ ਅਤੇ ਹੋਰ ਪੇਸ਼ਕਾਰੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ‘ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਸ਼ਾਨਦਾਰ ਕੰਮ ਕਰ ਰਹੀ ਹੈ। ਇਸ ਤੋਂ ਇਲਾਵਾ ਪਿੰਡਾਂ ‘ਚ ਕੂੜੇ ਦੀ ਸਾਂਭ ਸੰਭਾਲ ਤੇ ਪ੍ਰਬੰਧਨ ਲਈ ਵੀ ਕੌਮੀ ਪੱਧਰ ਉੱਤੇ ਨਾਂ ਦਰਜ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਸੂਬੇ ਦੇ 15 ਜ਼ਿਲ੍ਹਿਆਂ (ਹੁਸ਼ਿਆਰਪੁਰ, ਮਲੇਰਕੋਟਲਾ, ਫਰੀਦਕੋਟ, ਜਲੰਧਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਠਾਨਕੋਟ, ਗੁਰਦਾਸਪੁਰ, ਐਸ.ਏ.ਐਸ. ਨਗਰ, ਕਪੂਰਥਲਾ, ਮਾਨਸਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ ਅਤੇ ਐਸ.ਬੀ. ਨਗਰ) ਦੇ ਸਾਰੇ 8292 ਪਿੰਡਾਂ ਵਿਚ ਘਰ-ਘਰ ਸਾਫ ਪਾਣੀ ਦਿੱਤਾ ਜਾ ਰਿਹਾ ਹੈ। ਇਹਨਾਂ 15 ਜ਼ਿਲ੍ਹਿਆ ਨੂੰ ਵੀ ਸਮਾਗਮ ਦੌਰਾਨ ਸਨਮਾਨਿਤ ਕੀਤਾ ਜਾਵੇਗਾ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਅੱਗੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ (ਪੜਾਅ-2) ਦੀ ਸੂਬੇ ਵਿਚ ਸ਼ੁਰੂਆਤ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਇਸ ਮਿਸ਼ਨ ਤਹਿਤ ਸਾਰੇ ਪਿੰਡਾਂ ਵਿੱਚ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇਗਾ। ਜਿੰਪਾ ਨੇ ਕਿਹਾ ਕਿ ਮਾਰਚ 2025 ਤੱਕ ਹਰੇਕ ਪਿੰਡ ਨੂੰ ਓਡੀਐਫ ਪਲੱਸ ਐਲਾਨਣ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ।

ਕਬਿਲੇਗੌਰ ਹੈ ਕਿ 15 ਸਤੰਬਰ ਤੋਂ 2 ਅਕਤੂਬਰ ਤੱਕ ਪਿੰਡਾਂ ਵਿੱਚ ਫੈਲੇ ਕੂੜੇ ਦੀ ਸਫਾਈ ਅਤੇ ਕੂੜਾ ਪ੍ਰਬੰਧਨ ਦੇ ਵਿਸ਼ੇ ‘ਤੇ ਮੁਹਿੰਮ ਚਲਾ ਕੇ ਕਈ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਮੁੱਖ ਮਹਿਮਾਨ ਜਦਕਿ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

Tags: 23 panchayatsget prizeJIMPAliquid wasteproper management of solid
Share216Tweet135Share54

Related Posts

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026
Load More

Recent News

Belgium Online Gambling Permits Guide

ਮਾਰਚ 20, 2026

ਕੈਨੇਡਾ ਨੇ ਬਦਲੇ ਇਮੀਗ੍ਰੇਸ਼ਨ ਨਿਯਮ: ਅਸਥਾਈ ਪ੍ਰਵੇਸ਼ ‘ਚ ਕੀਤੀ ਕਟੌਤੀ, ਪੜ੍ਹੋ ਪੂਰੀ ਖਬਰ

ਮਾਰਚ 20, 2026

ਭਾਰਤੀ ਏਅਰਲਾਈਨਾਂ ਨੂੰ ਈਰਾਨ ਅਤੇ ਇਜ਼ਰਾਈਲ ਸਮੇਤ ਇਨ੍ਹਾਂ ਦੇਸ਼ਾਂ ਦੇ ਹਵਾਈ ਖੇਤਰ ਦੀ ਵਰਤੋਂ ਨਾ ਕਰਨ ਦੀ ਹਦਾਇਤ, DGCA ਨੇ ਜਾਰੀ ਕੀਤੀ ਐਡਵਾਈਜ਼ਰੀ

ਮਾਰਚ 20, 2026

ਭਾਰਤ ‘ਚ ਮਹਿੰਗਾ ਹੋਇਆ ਪੈਟਰੋਲ; ‘ਤੇਲ ਸੰਕਟ’ ਦੇ ਵਿਚਕਾਰ ਵਧੀਆਂ ਕੀਮਤਾਂ

ਮਾਰਚ 20, 2026

CM ਭਗਵੰਤ ਮਾਨ ਨੇ ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਕੀਤਾ ਉਦਘਾਟਨ, ਕਿਹਾ . . . .

ਮਾਰਚ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.