ਕੋਰੋਨਾ ਦੀ ਲਾਗ ਦਾ ਖ਼ਤਰਾ ਅਜੇ ਖ਼ਤਮ ਨਹੀਂ ਹੋਇਆ ਹੈ। ਭਾਰਤ ਵਿੱਚ ਹਰ ਰੋਜ਼ ਵਿਸ਼ਵ ਵਿੱਚ ਸਭ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 1 ਲੱਖ 32 ਹਜ਼ਾਰ 364 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਤੇ 2713 ਸੰਕਰਮਿਤ ਲੋਕਾਂ ਨੇ ਆਪਣੀਆਂ ਜਾਨਾਂ ਗੁਆਈ ਹਨ।
ਇਸ ਦੇ ਨਾਲ ਹੀ ਕੋਰੋਨਾ ਤੋਂ 2 ਲੱਖ 7 ਹਜ਼ਾਰ ਲੋਕ ਵੀ ਠੀਕ ਹੋ ਚੁੱਕੇ ਹਨ। ਯਾਨੀ ਆਖਰੀ ਦਿਨ 77,420 ਐਕਟਿਵ ਕੇਸ ਘੱਟੇ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ 1 ਲੱਖ 34 ਹਜ਼ਾਰ 154 ਲੱਖ ਨਵੇਂ ਕੋਰੋਨਾ ਦੇ ਕੇਸ ਦਰਜ ਹੋਏ ਸੀ ਤੇ 2887 ਸੰਕਰਮਿਤ ਲੋਕਾਂ ਦੀ ਮੌਤ ਹੋ ਗਈ ਸੀ।
ਅੱਜ ਲਗਾਤਾਰ 22ਵੇਂ ਦਿਨ ਦੇਸ਼ ਵਿਚ ਕੋਰੋਨਾਵਾਇਰਸ ਦੇ ਨਵੇਂ ਕੇਸਾਂ ਨਾਲੋਂ ਜ਼ਿਆਦਾ ਰਿਕਵਰੀ ਹੋਈ ਹੈ। 3 ਜੂਨ ਤੱਕ ਦੇਸ਼ ਭਰ ਵਿੱਚ ਕੋਰੋਨਾ ਟੀਕੇ ਦੀਆਂ 22 ਕਰੋੜ 41 ਲੱਖ 9 ਹਜ਼ਾਰ 448 ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ ਦਿਨ 28 ਲੱਖ 75 ਹਜ਼ਾਰ ਟੀਕੇ ਲਗਵਾਏ ਗਏ ਸੀ।
ਇਸ ਦੇ ਨਾਲ ਹੀ ਹੁਣ ਤੱਕ 35 ਕਰੋੜ 74 ਤੋਂ ਵੱਧ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 20.75 ਲੱਖ ਕੋਰੋਨਾ ਨਮੂਨੇ ਦੇ ਟੈਸਟ ਕੀਤੇ ਗਏ ਸਨ, ਜਿਨ੍ਹਾਂ ਦੀ ਸਕਾਰਾਤਮਕ ਦਰ 6 ਪ੍ਰਤੀਸ਼ਤ ਤੋਂ ਵੱਧ ਹੈ।