ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਫਿਰ ਤੋਂ ਵਾਧਾ ਹੋਇਆ ਹੈ। ਸੋਮਵਾਰ ਨੂੰ ਮੁੰਬਈ ‘ਚ 8 ਹਜ਼ਾਰ 82 ਨਵੇਂ ਮਾਮਲੇ ਸਾਹਮਣੇ ਆਏ ਸਨ ਪਰ ਅੱਜ ਇੰਫੈਕਸ਼ਨ ਦੀ ਰਫ਼ਤਾਰ ਹੋਰ ਵੱਧ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਮੁੰਬਈ ਵਿੱਚ 10 ਹਜ਼ਾਰ 860 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ। ਇਸ ਦੌਰਾਨ ਇਨਫੈਕਸ਼ਨ ਤੋਂ ਜੂਝ ਰਹੇ ਦੋ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। ਇਨ੍ਹਾਂ ਨਵੇਂ ਮਾਮਲਿਆਂ ਦੇ ਨਾਲ ਹੁਣ ਸ਼ਹਿਰ ਵਿੱਚ ਕਰੋਨਾ ਵਾਇਰਸ ਦੇ 47 ਹਜ਼ਾਰ 476 ਸਰਗਰਮ ਮਾਮਲੇ ਹੋ ਗਏ ਹਨ।
ਦੱਸ ਦਈਏ ਕਿ ਮੁੰਬਈ ‘ਚ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧੇ ਵਿਚਕਾਰ ਸੋਮਵਾਰ ਨੂੰ ਨਗਰ ਨਿਗਮ ਨੇ ਜਮਾਤ ਪਹਿਲੀ ਤੋਂ 9ਵੀਂ ਅਤੇ 11ਵੀਂ ਦੇ ਸਾਰੇ ਸਕੂਲਾਂ ਨੂੰ 31 ਜਨਵਰੀ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ। ਬੀ.ਐਮ.ਸੀ ਨੇ ਕਿਹਾ ਕਿ ਜਮਾਤ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਇਸ ਫੈਸਲੇ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸਦਾ ਮਤਲਬ ਹੈ ਕਿ ਉਹ ਸਕੂਲਾਂ ਵਿੱਚ ਪੜ੍ਹਾਈ ਕਰਨ ਜਾ ਸਕਦੇ ਹਨ। ਜਮਾਤ ਪਹਿਲੀ ਤੋਂ 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਲਈ ਆਨਲਾਈਨ ਪੜ੍ਹਾਈ ਜਾਰੀ ਰਹੇਗੀ।