ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡਰੱਗਜ਼ ਮਾਮਲੇ ਵਿੱਚ ਫਸੇ ਦਿੱਗਜ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਦਿੱਤੀ ਰਾਹਤ ਨੂੰ ਬਰਕਰਾਰ ਰੱਖਿਆ ਹੈ। ਮਜੀਠੀਆ ਦੀ ਅੰਤਰਿਮ ਜ਼ਮਾਨਤ ਹੁਣ 24 ਜਨਵਰੀ ਤੱਕ ਵਧਾ ਦਿੱਤੀ ਗਈ ਹੈ। ਉਹ ਹਾਈ ਕੋਰਟ ਦੇ ਹੁਕਮਾਂ ਤਹਿਤ ਦੋ ਵਾਰ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋ ਚੁੱਕੇ ਹਨ।
ਦੱਸ ਦਈਏ ਕਿ ਬਿਕਰਮ ਮਜੀਠੀਆ ਨੂੰ 10 ਜਨਵਰੀ ਨੂੰ ਅੰਤਰਿਮ ਜ਼ਮਾਨਤ ਮਿਲੀ ਸੀ। ਜਿਸ ਵਿੱਚ ਹਾਈਕੋਰਟ ਨੇ ਕੁਝ ਸ਼ਰਤਾਂ ਵੀ ਲਗਾਈਆਂ ਹਨ। ਇਨ੍ਹਾਂ ਵਿੱਚ ਉਸ ਨੂੰ ਵਿਦੇਸ਼ ਨਾ ਜਾਣ, ਕੇਸ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਸੰਪਰਕ ਨਾ ਕਰਨ, ਜਾਂਚ ਟੀਮ ਨੂੰ ਆਪਣਾ ਮੋਬਾਈਲ ਨੰਬਰ 24 ਘੰਟੇ ਖੁੱਲ੍ਹਾ ਰੱਖਣ ਅਤੇ ਵਟਸਐਪ ਨੰਬਰ ਵੀ ਸਾਂਝਾ ਕਰਨ ਲਈ ਕਿਹਾ ਗਿਆ ਸੀ। ਹਾਈ ਕੋਰਟ ਨੇ ਉਸ ਨੂੰ ਦੋ ਦਿਨ ਬਾਅਦ ਹੀ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਸੀ। ਮਜੀਠੀਆ 3 ਵਾਰ ਉਥੇ ਪੇਸ਼ ਹੋ ਚੁੱਕੇ ਹਨ।