ਪੂਰੇ ਦੇਸ਼ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ ਖਤਰਨਾਕ ਤਰੀਕੇ ਨਾਲ ਵਧ ਰਹੀ ਹੈ। ਮਹਾਰਾਸ਼ਟਰ ਅਤੇ ਇਥੇ ਦੇ ਮਹਾਨਗਰ ਮੁੰਬਈ ‘ਚ ਕੋਰੋਨਾ ਦੇ ਮਾਮਲਿਆਂ ‘ਚ ਉਛਾਲ ਨੇ ਸੂਬਾ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਮੁੰਬਈ ਵਿੱਚ ਬੁੱਧਵਾਰ ਨੂੰ ਕੋਰੋਨਾ ਦੇ 15166 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਇਨ੍ਹਾਂ ਵਿੱਚੋਂ 1218 ਨੂੰ ਹਸਪਤਾਲ ਵਿੱਚ ਦਾਖਲ ਕਰਨਾ ਪਿਆ ਹੈ, ਜਦਿਕ 80 ਨੂੰ ਆਕਸੀਜਨ ਦੀ ਜ਼ਰੂਰਤ ਪਈ ਹੈ। ਕੋਰੋਨਾ ਕਾਰਨ 24 ਘੰਟੇ ਦੇ ਅੰਦਰ ਤਿੰਨ ਮੌਤਾਂ ਵੀ ਦਰਜ ਹੋਈਆਂ ਹਨ।
ਓਮੀਕਰੋਨ ਦੇ ਵਧਦੇ ਮਾਮਲਿਆਂ ਦੇ ਵਿਚਕਾਰ, ਭਾਰਤ ਵਿੱਚ ਤੀਜੀ ਲਹਿਰ ਸ਼ੁਰੂ ਹੋਣ ਦੀ ਗੱਲ ਕਹੀ ਜਾ ਰਹੀ ਹੈ। ਅਜਿਹੇ ‘ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਮੁਸੀਬਤ ਵਧਾ ਸਕਦੀ ਹੈ। ਕੈਂਬਰਿਜ ਯੂਨੀਵਰਸਿਟੀ ਨੇ ਭਾਰਤ ਵਿੱਚ ਦੂਜੀ ਲਹਿਰ ਦੀ ਸਹੀ ਭਵਿੱਖਬਾਣੀ ਕੀਤੀ ਸੀ। ਅਜਿਹੇ ‘ਚ ਤੀਜੀ ਲਹਿਰ ਦੀ ਚਿਤਾਵਨੀ ਵੀ ਭਾਰਤ ਲਈ ਵੱਡਾ ਖਤਰਾ ਹੈ।