ਦਿੱਲੀ ਵਿੱਚ ਕੋਰੋਨਾ ਵਾਇਰਸ ਦਿਨੋਂ ਦਿਨ ਅੱਗ ਵਾਂਗ ਫੈਲਦਾ ਜਾ ਰਿਹਾ ਹੈ। ਇੱਕ ਦਿਨ ਵਿੱਚ ਹੀ 17 ਹਜ਼ਾਰ ਤੋਂ ਵੱਧ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦਿੱਲੀ ਸਿਹਤ ਵਿਭਾਗ ਵੱਲੋਂ ਸ਼ਾਮ ਦੇ ਕਰੀਬ ਸਵਾ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ 17,335 ਨਵੇਂ ਮਾਮਲੇ ਆਏ ਹਨ। ਇਸੇ ਨਾਲ ਇਨਫੈਕਸਨ ਦਰ ਵਧਕੇ 17.73 ਫੀਸਦੀ ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ 97762 ਟੈਸਟ ਕੀਤੇ ਗਏ। ਇਸੇ ਸਮੇਂ ਵਿੱਚ 9 ਮਰੀਜ਼ਾਂ ਦੀ ਮੌਤ ਹੋਈ ਹੈ ਅਤੇ 8951 ਲੋਕ ਇਨਫੈਕਸ਼ਨ ਤੋਂ ਠੀਕ ਹੋ ਚੁੱਕੇ ਹਨ। ਸ਼ਹਿਰ ਵਿੱਚ ਹੁਣ ਤੱਕ 15,06,798 ਮਰੀਜ਼ ਕਰੋਨਾ ਤੋਂ ਪੀੜਤ ਹਨ ਅਤੇ ਇਨ੍ਹਾਂ ‘ਚੋਂ 14,41,789 ਲੋਕ ਇਨਫੈਕਸ਼ਨ ਤੋਂ ਠੀਕ ਹੋ ਚੁੱਕੇ ਹਨ। ਇਸ ਸਮੇਂ 39,873 ਐਕਟਿਵ ਮਰੀਜ਼ ਹਨ।