ਕੋਰੋਨਾ ਦੇ ਮਾਮਲਿਆਂ ਦੇ ਵਿੱਚ ਲਗਾਤਾਰ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ ਅਤੇ ਮੌਤਾਂ ਦੀ ਰਫਤਾਰ ਲਗਾਤਾਰ ਤੇਜ ਹੋ ਰਹੀ ਹੈ | ਕੋਰੋਨਾ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਹੁਣ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 2,40,842 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਦੌਰਾਨ 3741 ਮਰੀਜ਼ਾਂ ਦੀ ਮੌਤ ਹੋ ਗਈ ।ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 2 ਕਰੋੜ 65 ਲੱਖ 30 ਹਜ਼ਾਰ 132 ਹੋ ਗਈ ਹੈ ।ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਦੇਸ਼ ਵਿੱਚ ਕੋਰੋਨਾ ਤੋਂ 28 ਲੱਖ 5 ਹਜ਼ਾਰ 399 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 34 ਲੱਖ 25 ਹਜ਼ਾਰ 467 ਮਰੀਜ਼ ਠੀਕ ਹੋ ਚੁੱਕੇ ਹਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਤੋਂ 2 ਲੱਖ 99 ਹਜ਼ਾਰ 266 ਲੋਕਾਂ ਦੀ ਮੌਤ ਹੋ ਚੁੱਕੀ ਹੈ । ਮਹਾਰਾਸ਼ਟਰ ਵਿੱਚ ਵੀ ਕੋਰੋਨਾ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ।ਦੱਸ ਦੇਈਏ ਕਿ ਸ਼ਨੀਵਾਰ ਨੂੰ ਮਹਾਰਾਸ਼ਟਰ ਵਿੱਚ ਕੋਵਿਡ-19 ਦੇ 26,133 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਸੰਕ੍ਰਮਣ ਦੇ ਕਾਰਨ 682 ਲੋਕਾਂ ਦੀ ਮੌਤ ਹੋ ਗਈ ਹੈ । ਸਿਹਤ ਵਿਭਾਗ ਦੇ ਅਨੁਸਾਰ ਰਾਜ ਵਿੱਚ ਹੁਣ ਤੱਕ ਕੁੱਲ 55,53,225 ਲੋਕਾਂ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਹੈ ਅਤੇ 87,300 ਦੀ ਮੌਤ ਹੋ ਗਈ ਹੈ।