ਰਾਜਧਾਨੀ ਦਿੱਲੀ ‘ਚ ਮੰਗਲਵਾਰ ਨੂੰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 21259 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ 23 ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੌਰਾਨ 12161 ਮਰੀਜ਼ ਤੰਦਰੁਸਤ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ 82884 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਜਿਸ ਵਿੱਚ 25.65 ਫੀਸਦੀ ਨਮੂਨੇ ਪਾਜ਼ੇਟਿਵ ਪਾਏ ਗਏ ਹਨ।
ਸਿਹਤ ਵਿਭਾਗ ਅਨੁਸਾਰ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 15,90,155 ਹੋ ਗਈ ਹੈ, ਜਿਨ੍ਹਾਂ ਵਿੱਚੋਂ ਹੁਣ ਤੱਕ 14,90,074 ਮਰੀਜ਼ ਠੀਕ ਹੋ ਚੁੱਕੇ ਹਨ। ਜਦਕਿ ਕੁੱਲ ਮਰਨ ਵਾਲਿਆਂ ਦੀ ਗਿਣਤੀ 25,200 ਹੋ ਗਈ ਹੈ।
ਐਕਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 74881 ਹੋ ਗਈ ਹੈ। ਇਸ ਸਮੇਂ 50,796 ਮਰੀਜ਼ ਆਪਣੇ ਘਰਾਂ ਵਿੱਚ ਆਈਸੋਲੇਸ਼ਨ ਵਿੱਚ ਹਨ। ਹਸਪਤਾਲਾਂ ਵਿੱਚ 2161 ਮਰੀਜ਼ ਦਾਖ਼ਲ ਹਨ। ਕੋਵਿਡ ਕੇਅਰ ਸੈਂਟਰਾਂ ਵਿੱਚ 627 ਮਰੀਜ਼ ਇਲਾਜ ਅਧੀਨ ਹਨ।
ਪ੍ਰਾਈਵੇਟ ਦਫ਼ਤਰ ਪੂਰੀ ਤਰ੍ਹਾਂ ਬੰਦ
ਦਿੱਲੀ ‘ਚ ਕੋਰੋਨਾ ਦਾ ਕਹਿਰ ਜਾਰੀ ਹੈ, ਜਿਸ ਕਾਰਨ DDMA ਨੇ ਰਾਜਧਾਨੀ ‘ਚ ਕੁਝ ਹੋਰ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਦੇ ਤਹਿਤ ਅੱਜ ਤੋਂ ਦਿੱਲੀ ‘ਚ ਨਿੱਜੀ ਦਫ਼ਤਰ ਪੂਰੀ ਤਰ੍ਹਾਂ ਬੰਦ ਰਹਿਣਗੇ ਅਤੇ ਕਰਮਚਾਰੀ ਘਰ ਬੈਠੇ ਹੀ ਕੰਮ ਕਰਨਗੇ। ਇਸ ਦੇ ਨਾਲ ਹੀ ਰੈਸਟੋਰੈਂਟ ਅਤੇ ਬਾਰ ਆਦਿ ਵੀ ਬੰਦ ਰਹਿਣਗੇ, ਹਾਲਾਂਕਿ ਹੋਮ ਡਿਲੀਵਰੀ ਸੇਵਾ ਜਾਰੀ ਰਹੇਗੀ।