ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦਾ ਪਹਿਲਾ ਬਜਟ ਸੈਸ਼ਨ 24 ਤੋਂ 30 ਜੂਨ ਤੱਕ ਚੱਲੇਗਾ। ਪੰਜਾਬ ਵਿਧਾਨ ਸਭਾ ਵਿੱਚ 27 ਜੂਨ ਨੂੰ ਬਜਟ ਪੇਸ਼ ਕੀਤਾ ਜਾਵੇਗਾ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਤਰੀਕਾਂ ਦਾ ਐਲਾਨ ਕੀਤਾ।
ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਮ ਲੋਕਾਂ ਦੀ ਰਾਏ ਤੋਂ ਬਣਿਆ ਬਜਟ ਪੇਸ਼ ਕੀਤਾ ਜਾਵੇਗਾ। ਮਾਨ ਸਰਕਾਰ ਨੇ ਬਜਟ ਸਬੰਧੀ ਪੰਜਾਬ ਦੇ ਲੋਕਾਂ ਤੋਂ ਸੁਝਾਅ ਮੰਗੇ ਸਨ। ਇਸ ਤੋਂ ਬਾਅਦ ਦਾਅਵਾ ਕੀਤਾ ਜਾ ਰਿਹਾ ਹੈ ਕਿ ਲੋਕਾਂ ਨੇ ਜੋ ਕਿਹਾ ਹੈ, ਉਸ ਨੂੰ ਬਜਟ ‘ਚ ਸ਼ਾਮਲ ਕਰ ਲਿਆ ਗਿਆ ਹੈ।
ਸਾਰੇ ਪੰਜਾਬੀਆਂ ਨੂੰ ਵਧਾਈਆਂ!
ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ..ਆਮ ਲੋਕਾਂ ਦੀ ਰਾਏ ਨਾਲ ਬਣਿਆ ਆਮ ਲੋਕਾਂ ਦਾ ਬਜਟ ਪੇਸ਼ ਹੋਵੇਗਾ..ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ ਅਤੇ 27 ਜੂਨ ਨੂੰ ਆਮ ਲੋਕਾਂ ਦਾ ਬਜਟ ਪੇਸ਼ ਕੀਤਾ ਜਾਵੇਗਾ pic.twitter.com/3Ywc69FhAb
— Bhagwant Mann (@BhagwantMann) June 7, 2022
ਸਰਕਾਰ ਦਾ ਜ਼ਿਆਦਾ ਧਿਆਨ ਸਿਹਤ, ਸਿੱਖਿਆ ਅਤੇ ਖੇਡਾਂ ‘ਤੇ ਹੋਣ ਜਾ ਰਿਹਾ ਹੈ। ਪੰਜਾਬ ਚੋਣਾਂ ਵਿੱਚ ਸਿਹਤ ਅਤੇ ਸਿੱਖਿਆ ਆਮ ਆਦਮੀ ਪਾਰਟੀ ਦੇ ਵੱਡੇ ਮੁੱਦੇ ਸਨ। ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਸੁਧਾਰਨ ਦੇ ਨਾਲ-ਨਾਲ ਸਰਕਾਰ ਮੁਹੱਲਾ ਕਲੀਨਿਕ ਬਣਾ ਰਹੀ ਹੈ। ਇਸ ਤੋਂ ਇਲਾਵਾ ਖੇਡ ‘ਤੇ ਵੀ ਧਿਆਨ ਦਿੱਤਾ ਜਾਵੇਗਾ। ਖੇਡ ਮੰਤਰੀ ਮੀਤ ਹੇਅਰ ਨੇ ਹਾਲ ਹੀ ਵਿੱਚ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੋੜ ਬਾਰੇ ਪੁੱਛਿਆ।
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਬਣੀ ਨੂੰ ਢਾਈ ਮਹੀਨੇ ਹੋ ਗਏ ਹਨ। ਦਾ ਕਾਰੋਬਾਰ ਚਲਾਉਣ ਲਈ ਸਰਕਾਰ ਨੇ ਅੰਤਰਿਮ ਬਜਟ ਪਾਸ ਕੀਤਾ ਸੀ। 3 ਮਹੀਨਿਆਂ ਦਾ ਇਹ ਅੰਤਰਿਮ ਬਜਟ 37,120 ਕਰੋੜ ਰੁਪਏ ਸੀ। ਇਸ ਵਿੱਚੋਂ 4,643 ਕਰੋੜ ਸਿੱਖਿਆ ਲਈ, 2,367 ਕਰੋੜ ਖੇਤੀਬਾੜੀ ਲਈ, 2,726 ਕਰੋੜ ਨਿਆਂ ਅਤੇ ਪੁਲਿਸ ਪ੍ਰਣਾਲੀ ਦੇ ਪ੍ਰਸ਼ਾਸਨ ਨੂੰ ਸੰਭਾਲਣ ਲਈ ਸਨ। ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ‘ਤੇ 1,484.64 ਕਰੋੜ ਰੁਪਏ ਅਤੇ ਸਿਹਤ ਅਤੇ ਪਰਿਵਾਰ ਭਲਾਈ ‘ਤੇ 1,345.61 ਕਰੋੜ ਰੁਪਏ ਪਾਸ ਕੀਤੇ ਗਏ ਹਨ।