ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਵਧ ਰਹੇ ਹਨ | ਮੁੜ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 35 ਹਜ਼ਾਰ ਪਹੁੰਚ ਗਈ ਹੈ |
ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ 36 ਹਜ਼ਾਰ 83 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਸਮੇਂ ਦੌਰਾਨ 493 ਮਰੀਜ਼ਾਂ ਦੀ ਮੌਤ ਹੋ ਗਈ ਹੈ। ਨਵੇਂ ਕੋਰੋਨਾ ਮਰੀਜ਼ਾਂ ਦੇ ਮਿਲਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤਾਂ ਦੀ ਕੁੱਲ ਸੰਖਿਆ ਵਧ ਕੇ 3 ਕਰੋੜ 21 ਲੱਖ 92 ਹਜ਼ਾਰ 576 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 3 ਲੱਖ 85 ਹਜ਼ਾਰ 336 ਸਰਗਰਮ ਮਾਮਲੇ ਹਨ, ਜਦੋਂ ਕਿ 3 ਕਰੋੜ 13 ਲੱਖ 76 ਹਜ਼ਾਰ 15 ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਕਾਰਨ 4 ਲੱਖ 31 ਹਜ਼ਾਰ 225 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਹੁਣ ਤੱਕ ਦੇਸ਼ ਵਿੱਚ 54,38,46,290 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ, 73,50,553 ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ।