ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਹੋ ਰਹੇ ਹਨ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 37154 ਨਵੇਂ ਕੇਸ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 3,08,74,376 ਹੋ ਗਈ ਹੈ।ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਦੇਸ਼ ’ਚ 724 ਹੋਰ ਮੌਤਾਂ ਹੋਣ ਨਾਲ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4,08,764 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 4,50,899 ਹੋ ਗਈ ਹੈ ਜੋ ਕੁੱਲ ਮਾਮਲਿਆਂ ਦਾ 1.46 ਫੀਸਦ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.22 ਫੀਸਦ ਹੈ। ਸਰਕਾਰੀ ਅੰਕੜਿਆਂ ਅਨੁਸਾਰ ਕਰੋਨਾ ਰੋਕੂ ਟੀਕਾਕਰਨ ਦੀ ਰੋਜ਼ਾਨਾ ਔਸਤ ’ਚ 21 ਜੂਨ ਤੋਂ ਕਮੀ ਦੇਖੀ ਜਾ ਰਹੀ ਹੈ। ਕੋਵਿਨ ਵੈੱਬਸਾਈਟ ’ਤੇ ਮੁਹੱਈਆ ਅੰਕੜਿਆਂ ਅਨੁਸਾਰ 21-27 ਜੂਨ ਵਾਲੇ ਹਫ਼ਤੇ ’ਚ ਰੋਜ਼ਾਨਾ ਤਕਰੀਬਨ 61.14 ਲੱਖ ਖੁਰਾਕਾਂ ਦਿੱਤੀਆਂ ਗਈਆਂ।