ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 39,070 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਇਸ ਮਹਾਮਾਰੀ ਤੋਂ ਪੀੜਤ ਕੁੱਲ ਲੋਕਾਂ ਦੀ ਗਿਣਤੀ 3,19,34,455 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਦਰਜ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਕੋਵਿਡ-19 ਕਾਰਨ ਇੱਕ ਦਿਨ ਵਿੱਚ 491 ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦਾ ਅੰਕੜਾ 4,27,862 ’ਤੇ ਪਹੁੰਚ ਗਿਆ ਹੈ।