ਭਾਰਤ ਵਿੱਚ ਕੋਰੋਨਾ ਦੀ ਲਾਗ ਦਾ ਕਹਿਰ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨਾਂ ਵਿੱਚ, ਦੁਨੀਆ ਵਿੱਚ ਸਭ ਤੋਂ ਵੱਧ ਕੋਰੋਨਾ ਦੇ ਮਾਮਲੇ ਭਾਰਤ ਵਿੱਚ ਹੀ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 42,909 ਨਵੇਂ ਕੋਰੋਨਾ ਮਾਮਲੇ ਆਏ ਅਤੇ 380 ਕੋਰੋਨਾ ਪੀੜਤ ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ। ਇਸ ਦੇ ਨਾਲ ਹੀ 24 ਘੰਟਿਆਂ ਵਿੱਚ 34,763 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਭਾਵ ਕੱਲ੍ਹ 7766 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ।