ਭਾਰਤ ਵਿੱਚ 24 ਘੰਟਿਆਂ ਵਿੱਚ ਕੋਵਿਡ-19 ਦੇ ਨਵੇਂ ਮਾਮਲਿਆਂ ਵਿੱਚ ਲਗਪਗ 23 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਬੀਤੇ 24 ਦੌਰਾਨ ਕੋਰੋਨਾ ਦੇ 46,164 ਨਵੇਂ ਕੇਸ ਸਾਹਮਣੇ ਆਏ ਤੇ 607 ਲੋਕਾਂ ਦੀ ਮੌਤ ਹੋ ਗਈ। ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 3,33,725 ਹੈ ਤੇ ਰਿਕਵਰੀ ਰੇਟ 97.63%ਹੈ। ਪਿਛਲੇ 24 ਘੰਟਿਆਂ ਵਿੱਚ 34,159 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 3,17,88,440 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ।