ਭਾਰਤ ਵਿਚ ਇਕ ਦਿਨ ਵਿਚ ਕੋਵਿਡ-19 ਦੇ 46,617 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਵਾਇਰਸ ਪੀੜਤਾਂ ਦੀ ਗਿਣਤੀ ਵਧ ਕੇ 3,04,58,251 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਲਾਗ ਕਾਰਨ 853 ਹੋਰ ਮੌਤਾਂ ਤੋਂ ਬਾਅਦ ਇਸ ਵਿਸ਼ਵਵਿਆਪੀ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4,00,312 ਹੋ ਗਈ ਹੈ। ਪੰਜਾਬ ’ਚ ਹੁਣ ਤੱਕ ਕਰੋਨਾ ਕਾਰਨ 16072 ਜਾਨਾਂ ਜਾ ਚੁੱਕੀਆਂ ਹਨ।