ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਰਜ਼ੀ ਖਬਰਾਂ ਦਾ ਮਾਸਟਰਮਾਈਂਡ ਦੱਸਿਆ ਹੈ।
ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਨੇ ਫੋਨ ਕਾਲਾਂ ਸਬੰਧੀ ਗਲਤ ਡਾਟਾ ਦਿੱਤਾ ਹੈ। 24 ਘੰਟਿਆਂ ਵਿੱਚ 5 ਹਜ਼ਾਰ ਤੋਂ ਵੱਧ ਕਾਲਾਂ ਅਸੰਭਵ ਹਨ। ਤੁਹਾਡਾ ਮੁੱਖ ਮੰਤਰੀ ਦਾ ਚਿਹਰਾ ਘੁਟਾਲਾ ਹੈ।
ਸਿੱਧੂ ਨੇ ਕਿਹਾ ਕਿ ਕੇਜਰੀਵਾਲ ਸੀਐਮ ਚਿਹਰੇ ਦੀ ਗੱਲ ਕਰ ਰਹੇ ਸਨ ਤੇ ਮੇਰਾ ਨਾਂ ਆ ਰਿਹਾ ਸੀ। ਦਿੱਲੀ ਦੇ ਮੁੱਖ ਮੰਤਰੀ ਝੂਠੇ ਰਿਕਾਰਡ ਪੇਸ਼ ਕਰ ਰਹੇ ਹਨ।
ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਹੈ ਅਤੇ ਮੈਂ ਇਨ੍ਹਾਂ ਸਾਰਿਆਂ ਦਾ ਪਰਦਾਫਾਸ਼ ਕਰਾਂਗਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਨਹੀਂ ਹੋਣ ਦਿਆਂਗਾ।