ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 54,069 ਨਵੇਂ ਕੇਸ ਸਾਹਮਣੇ ਆਏ ਹਨ | ਇਸ ਅੰਕੜੇ ਦੇ ਨਾਲ ਮਾਮਲਿਆਂ ਦੀ ਗਿਣਤੀ ਵੱਧ ਕੇ 3,00,82,778 ’ਤੇ ਪਹੁੰਚ ਗਈ। ਕੇਂਦਰੀ ਸਿਹਤ ਮੰਤਰਾਲਾ ਦੇ ਵੀਰਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਵਾਇਰਸ ਨਾਲ 1,321 ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 3,91,981 ਹੋ ਗਈ ਹੈ।
ਭਾਰਤ ’ਚ ਕੋਰੋਨਾ ਵਾਇਰਸ ਦੇ ਮਾਮਲੇ 19 ਦਸੰਬਰ ਨੂੰ ਇਕ ਕਰੋੜ ਦਾ ਅੰਕੜਾ ਪਾਰ ਕਰ ਗਏ ਸਨ ਅਤੇ 4 ਮਈ ਨੂੰ 2 ਕਰੋੜ ਦਾ ਅੰਕੜਾ ਪਾਰ ਕਰਨ ’ਚ ਕਰੀਬ 136 ਦਿਨ ਲੱਗੇ।