ਦੇਸ਼ ‘ਚ ਕੋਰੋਨਾ ਵਾਈਰਸ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੇ ਮਾਮਲਿਆਂ ਦੇ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ | ਪਿਛਲੇ ਕਈ ਦਿਨਾਂ ਤੋਂ ਹਰ ਰੋਜ ਨਵੇਂ ਕੇਸਾਂ ਦੀ ਗਿਣਤੀ ਹੁਣ ਘੱਟ ਰਹੀ ਹੈ, ਬੀਤੇ 24 ਘੰਟਿਆਂ ਦੀ ਗੱਲ ਕਰੀਏ ਤਾਂ 60,000 ਨਵੇਂ ਮਾਮਲੇ ਸਾਹਮਣੇ ਆਏ ਹਨ |
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜੇ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਕੁੱਲ੍ਹ 60,753 ਨਵੇਂ ਕੇਸ ਦਰਜ ਕੀਤੇ ਗਏ । ਇਸ ਦੌਰਾਨ 1,647 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ 3,85,137 ਤੱਕ ਪਹੁੰਚ ਗਿਆ ਹੈ।
ਦਰਅਸਲ, ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 97 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋਏ ਹਨ, ਜਦੋਂ ਕਿ ਹੁਣ ਤੱਕ ਕੁੱਲ 2 ਕਰੋੜ 86 ਲੱਖ ਤੋਂ ਵੱਧ ਲੋਕ ਇਸ ਵਾਇਰਸ ਨੂੰ ਹਰਾਉਣ ਵਿੱਚ ਸਫਲ ਹੋਏ ਹਨ । ਨਵੇਂ ਕੇਸਾਂ ਨਾਲੋਂ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਦੇ ਕਾਰਨ ਸਰਗਰਮ ਮਾਮਲਿਆਂ ਵਿੱਚ ਕਮੀ ਆਈ ਹੈ। ਫਿਲਹਾਲ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 7,60,019 ਹੈ।