ਲਖੀਮਪੁਰ ਹਿੰਸਾ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਹਿੰਸਾ ਦੇ ਪੀੜਤਾਂ ਨੂੰ ਮਿਲਣ ਪਹੁੰਚੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਗ੍ਰਿਫਤਾਰ ਕਰ ਲਿਆ ਗਿਆ, ਜਿਸ ਤੋਂ ਬਾਅਦ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਭਾਜਪਾ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਇਸ ਕੜੀ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਪ੍ਰਿਅੰਕਾ ਗਾਂਧੀ ਦੀ ਗ੍ਰਿਫਤਾਰੀ’ ਤੇ ਸਵਾਲ ਖੜ੍ਹੇ ਕੀਤੇ ਹਨ।
ਉਨ੍ਹਾਂ ਨੇ ਕਿਹਾ ਕਿ 54 ਘੰਟੇ ਬੀਤ ਗਏ ਹਨ !ਪ੍ਰਿਯੰਕਾ ਗਾਂਧੀ ਨੂੰ ਅਜੇ ਤੱਕ ਜੱਜ ਦੇ ਸਾਹਮਣੇ ਪੇਸ਼ ਨਹੀਂ ਕੀਤਾ ਗਿਆ ਹੈ। 24 ਘੰਟਿਆਂ ਤੋਂ ਵੱਧ ਦੀ ਗੈਰਕਨੂੰਨੀ ਨਜ਼ਰਬੰਦੀ ਸਪੱਸ਼ਟ ਤੌਰ ਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਬੀਜੀਪੀ ਅਤੇ ਯੂਪੀ ਪੁਲਿਸ ਸੰਵਿਧਾਨ ਦੀ ਭਾਵਨਾ ‘ਤੇ ਹਮਲਾ ਕਰਕੇ ਸਾਡੇ ਬੁਨਿਆਦੀ ਮਨੁੱਖੀ ਅਧਿਕਾਰਾਂ ਨੂੰ ਕੁਚਲ ਰਹੀ ਹੈ।