Amritsar News: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਇਨ੍ਹਾਂ ਪਹਿਲਕਦਮੀਆਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰੋਜੈਕਟ ਉਲੀਕਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 6 ਐਮ.ਐਲ.ਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ 17 ਐਮਐਲਡੀ ਦਾ ਇੱਕ ਮੁੱਖ ਪੰਪਿੰਗ ਸਟੇਸ਼ਨ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਕਿਲੋਮੀਟਰ ਲੰਬੀ 900 ਐਮਐਮ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ।
ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਖਾਸ ਕਰਕੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਜੰਡਿਆਲਾ ਦੇ ਸੀਵਰੇਜ ਵਿੱਚ ਸੁਧਾਰ ਹੋਵੇਗਾ ਸਗੋਂ ਪ੍ਰਦੂਸ਼ਣ ਨੂੰ ਨਿਯੰਤਰਨ ਕਰਨ ਲਈ ਸੀਵਰੇਜ ਦੇ ਪਾਣੀ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਸਟੀਪੀ ਦੁਆਰਾ ਸਾਫ ਕੀਤੇ ਪਾਣੀ ਨੂੰ ਅੱਗੇ ਸਿੰਚਾਈ ਆਦਿ ਦੇ ਮੰਤਵ ਲਈ ਵਰਤਿਆ ਜਾਵੇਗਾ।
Cabinet Minister @AAPHarbhajan said that Punjab Govt has taken many initiatives to provide the best facilities to the people of the state, & under these initiatives a project worth ₹29 Crore has been chalked out for extension & augmentation of sewerage scheme in Jandiala. pic.twitter.com/YJsstUR12V
— Government of Punjab (@PunjabGovtIndia) June 28, 2023
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਜੰਡਿਆਲਾ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਵੀ ਸੀਵਰੇਜ ਪਾਉਣ ਲਈ ਪ੍ਰਾਜੈਕਟ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਜਲਦੀ ਸ਼ੁਰੂ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਐਕਸੀਅਨ ਹਰਪ੍ਰੀਤ ਸਿੰਘ, ਐਸ.ਡੀ.ਓ ਸੰਦੀਪ ਸਿੰਘ ਅਤੇ ਜੇਈ ਕੁਲਬੀਰ ਸਿੰਘ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h