ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਖੇਡ ਕੋਟੇ ਵਿੱਚੋਂ 24 SHO’s ਨੂੰ ਤਰੱਕੀ ਦਿੱਤੀ ਹੈ। ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਤਰੱਕੀ ਦਿੱਤੀ ਹੈ। ਇਨ੍ਹਾਂ ਅਧਿਕਾਰੀਆਂ ਦੀ ਤਰੱਕੀ 2011 ਤੋਂ ਪੈਂਡਿੰਗ ਸੀ।
ਦੱਸ ਦੇਈਏ ਕਿ ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਸਾਰੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਬੁਲਾਇਆ ਅਤੇ ਚਾਹ ਪਾਰਟੀ ਦਾ ਆਯੋਜਨ ਕੀਤਾ।
ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਚੰਗਾ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਤਰੱਕੀ ਮਿਲਣ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨਾਲ ਇੱਕ ਫੋਟੋ ਵੀ ਖਿਚਵਾਈ।