Indian Student Gurvinder Nath Murdered in Canada: ਕੈਨੇਡਾ ‘ਚ ਫੂਡ ਡਿਲੀਵਰੀ ਪਾਰਟਨਰ ਵਜੋਂ ਕੰਮ ਕਰ ਰਹੇ 24 ਸਾਲਾ ਭਾਰਤੀ ਵਿਦਿਆਰਥੀ ਦੀ ਕਾਰਜੈਕਿੰਗ ਦੌਰਾਨ ਜਾਨਲੇਵਾ ਹਮਲੇ ਤੋਂ ਬਾਅਦ ਮੌਤ ਹੋ ਗਈ। ਇੱਕ ਸੀਟੀਵੀ ਨਿਊਜ਼ ਚੈਨਲ ਦੀ ਰਿਪੋਰਟ ਮੁਤਾਬਕ, ਗੁਰਵਿੰਦਰ ਨਾਥ 9 ਜੁਲਾਈ ਨੂੰ ਮਿਸੀਸਾਗਾ ਵਿੱਚ ਬ੍ਰਿਟੇਨਿਆ ਅਤੇ ਕ੍ਰੈਡਿਟਵਿਊ ਸਟਰੀਟ ਵਿੱਚ ਲਗਪਗ 2:10 ਵਜੇ ਪੀਜ਼ਾ ਡਿਲੀਵਰੀ ਕਰ ਰਿਹਾ ਸੀ ਜਦੋਂ ਅਣਪਛਾਤੇ ਸ਼ੱਕੀਆਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸਦੀ ਗੱਡੀ ਚੋਰੀ ਕਰਨ ਦੀ ਕੋਸ਼ਿਸ਼ ਕੀਤੀ।
ਪੀਲ ਰੀਜਨਲ ਪੁਲਿਸ ਦੇ ਹੋਮੀਸਾਈਡ ਬਿਊਰੋ ਦੇ ਇੰਸਪੈਕਟਰ ਫਿਲ ਕਿੰਗ ਨੇ ਕਿਹਾ, “ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਇਸ ਘਟਨਾ ਵਿੱਚ ਕਈ ਸ਼ੱਕੀ ਸ਼ਾਮਲ ਹਨ ਤੇ ਡਰਾਈਵਰ ਨੂੰ ਫਸਾਉਣ ਲਈ ਖੇਤਰ ਵਿੱਚ ਭੋਜਨ ਦਾ ਆਰਡਰ ਦਿੱਤਾ ਗਿਆ ਸੀ।” ਉਨ੍ਹਾਂ ਦੱਸਿਆ ਕਿ ਜਾਂਚ ਵਿੱਚ ਹਮਲੇ ਤੋਂ ਪਹਿਲਾਂ ਦਿੱਤੇ ਗਏ ਪੀਜ਼ਾ ਆਰਡਰ ਦੀ ਆਡੀਓ ਰਿਕਾਰਡਿੰਗ ਮਿਲੀ ਹੈ।
ਪੁਲਿਸ ਨੇ ਦੱਸਿਆ ਕਿ ਗੁਰਵਿੰਦਰ ਨਾਥ ਦੇ ਪਹੁੰਚਣ ‘ਤੇ ਇੱਕ ਸ਼ੱਕੀ ਵਿਅਕਤੀ ਨੇ ਉਸ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦੀ ਗੱਡੀ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਇਸ ਤੋਂ ਬਾਅਦ ਗੁਰਵਿੰਦਰ ਨਾਥ ਨੂੰ ਟਰਾਮਾ ਸੈਂਟਰ ਲਿਜਾਣ ਤੋਂ ਪਹਿਲਾਂ ਕਈ ਗਵਾਹ ਉਸ ਦੀ ਮਦਦ ਲਈ ਆਏ ਅਤੇ ਮਦਦ ਦੀ ਗੁਹਾਰ ਲਗਾਈ, ਜਿੱਥੇ 14 ਜੁਲਾਈ ਨੂੰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਟੋਰਾਂਟੋ ਵਿੱਚ ਭਾਰਤ ਦੇ ਕੌਂਸਲ ਜਨਰਲ, ਸਿਧਾਰਥ ਨਾਥ ਨੇ ਕਿਹਾ ਕਿ ਨਾਥ ਦੀ ਮੌਤ ਇੱਕ “ਦਿਲ-ਦਹਿਲਾਉਣ ਵਾਲੀ ਘਟਨਾ” ਹੈ ਅਤੇ ਉਸਨੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਵਿਆਪਕ ਭਾਈਚਾਰੇ ਪ੍ਰਤੀ ਹਮਦਰਦੀ। ਸੀਬੀਸੀ ਦੀ ਰਿਪੋਰਟ ਵਿੱਚ ਉਨ੍ਹਾਂ ਕਿਹਾ ਕਿ ਕੌਂਸਲੇਟ ਜਨਰਲ ਨੇ ਉਸ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਸੰਪਰਕ ਕੀਤਾ ਹੈ।
ਪੁਲਿਸ ਦਾ ਕਹਿਣਾ ਹੈ ਕਿ ਨਾਥ ਤੇ ਉਸਦੇ ਹਮਲਾਵਰਾਂ ਵਿਚਕਾਰ ਕੋਈ ਜਾਣਿਆ-ਪਛਾਣਿਆ ਸਬੰਧ ਨਹੀਂ ਹੈ। ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ (ਸੀਬੀਸੀ) ਨੇ ਦੱਸਿਆ ਕਿ ਨਾਥ ਦੀ ਦੇਹ ਨੂੰ ਟੋਰਾਂਟੋ ਵਿੱਚ ਭਾਰਤੀ ਕੌਂਸਲੇਟ ਜਨਰਲ ਦੀ ਮਦਦ ਨਾਲ 27 ਜੁਲਾਈ ਨੂੰ ਭਾਰਤ ਲਿਆਂਦਾ ਜਾਵੇਗਾ।
ਪਿਛਲੇ ਹਫ਼ਤੇ, ਸੀਟੀਵੀ ਨਿਊਜ਼ ਟੋਰਾਂਟੋ ਨੇ ਨਾਥ ਦੇ ਪਰਿਵਾਰ ਅਤੇ ਦੋਸਤਾਂ ਨਾਲ ਗੱਲ ਕੀਤੀ, ਜਿਨ੍ਹਾਂ ਨੇ ਕਿਹਾ ਕਿ ਬਰੈਂਪਟਨ ਨਿਵਾਸੀ ਆਪਣੇ ਬਿਜ਼ਨਸ ਸਕੂਲ ਦੇ ਆਖਰੀ ਸਮੈਸਟਰ ਵਿੱਚ ਵਾਪਸ ਆਉਣ ਤੋਂ ਪਹਿਲਾਂ ਗਰਮੀਆਂ ਦੀਆਂ ਛੁੱਟੀਆਂ ‘ਤੇ ਸੀ। ਨਾਥ ਦੇ ਚਚੇਰੇ ਭਰਾ ਬਲਰਾਮ ਕ੍ਰਿਸ਼ਨ ਨੇ ਕਿਹਾ ਕਿ ਉਹ ਨਿਰਦੋਸ਼ ਸੀ, ਸਿਰਫ ਪੀਜ਼ਾ ਡਿਲੀਵਰ ਕਰ ਰਿਹਾ ਸੀ ਜਦੋਂ ਕੁਝ ਵਿਅਕਤੀਆਂ ਨੇ ਉਸ ਦੇ ਸਿਰ ‘ਤੇ ਹਮਲਾ ਕੀਤਾ। ਉਹ ਜੁਲਾਈ 2021 ਵਿੱਚ ਭਾਰਤ ਤੋਂ ਕੈਨੇਡਾ ਪਹੁੰਚਿਆ ਸੀ ਅਤੇ ਉਸਨੇ ਆਪਣਾ ਕਾਰੋਬਾਰ ਖੋਲ੍ਹਣ ਦੀ ਯੋਜਨਾ ਬਣਾਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h