ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਡਟੇ ਹੋਏ ਹਨ।ਇਸ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਪਰ ਸਰਕਾਰ ਦੇ ਕੰਨ ‘ਤੇ ਜੂੰਅ ਨਹੀਂ ਸਰਕ ਰਹੀ।
ਇਸ ਦੌਰਾਨ ਕਿਸਾਨਾਂ ਵਲੋਂ ਕੇਂਦਰ ਤੋਂ ਕਾਨੂੰਨ ਰੱਦ ਕਰਾਉਣ ਲਈ ਮਹਾਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ।ਕਿਸਾਨਾਂ ਵਲੋਂ ਸਮੇਂ ਸਮੇਂ ‘ਤੇ ਮਹਾਪੰਚਾਇਤ ਕਰਕੇ ਨਵੀਆਂ ਰਣਨੀਤੀ ਬਣਾਈ ਜਾਂਦੀ ਹੈ।ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦਾ 25 ਸਤੰਬਰ ਨੂੰ ਭਾਰਤ ਬੰਦ ਸੱਦੇ ਨੂੰ ਲੈ ਕੇ ਅਹਿਮ ਬਿਆਨ ਸਾਹਮਣੇ ਆਇਆ ਹੈ।
ਚੜੂਨੀ ਨੇ ਦੱਸਿਆ ਕਿ 25 ਸਤੰਬਰ ਨੂੰ ਭਾਰਤ ਬੰਦ ਨਹੀਂ ਹੋਵੇਗਾ ਅਤੇ ਇਸਨੂੰ ਅੱਗੇ ਕੀਤਾ ਗਿਆ ਹੈ।ਸੰਯੁਕਤ ਕਿਸਾਨ ਮੋਰਚੇ ਦੇ ਆਗੂ ਚੜੂਨੀ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵਲੋਂ ਕਾਨੂੰਨਾਂ ਦੇ ਵਿਰੋਧ ‘ਚ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਨੂੰ ਹੁਣ 2 ਦਿਨ ਅੱਗੇ ਪਾ ਦਿੱਤਾ ਗਿਆ ਹੈ।