ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਇਸ ਦੌਰਾਨ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਫੈਸਲਾ ਲੈਂਦਿਆਂ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 25 ਜਨਵਰੀ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਹੈ।
ਸਰਕਾਰ ਵੱਲੋਂ ਜਾਰੀ ਇਸ ਸਬੰਧੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਦੇ ਸਮੂਹ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ-ਕਾਲਜਾਂ ਅਤੇ ਹੋਰ ਵਿਦਿਅਕ ਅਦਾਰੇ 25 ਜਨਵਰੀ ਤੱਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ15 ਜਨਵਰੀ ਤੱਕ ਸਕੂਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਸੀ।