ਐਤਵਾਰ, ਸਤੰਬਰ 13, 2026 08:28 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਲਈ ਪਾਕਿਸਤਾਨ ਜਾਣ ਵਾਲੇ ਸਰਧਾਲੂ 25 ਅਗਸਤ ਤੱਕ ਜਮਾਂ ਕਰਵਾ ਸਕਦੇ ਨੇ ਪਾਸਪੋਰਟ

by propunjabtv
ਅਗਸਤ 17, 2021
in ਦੇਸ਼, ਵਿਦੇਸ਼
0

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿੱਚ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ 15 ਅਗਸਤ 2021 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਸੀ, ਜਿਸ ਵਿੱਚ ਵਾਧਾ ਕਰਦਿਆਂ ਹੁਣ ਇਹ ਮਿਤੀ 25 ਅਗਸਤ 2021 ਤੱਕ ਵਧਾ ਦਿੱਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਮਿਤੀ 25 ਅਗਸਤ 2021 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਸਾਹਿਬਾਨ ਦੀ ਸ਼ਿਫਾਰਸ਼ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿੱਚ ਭੇਜਣ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਮੁੱਖ ਸਕੱਤਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਨਾਲ ਹਰਿਆਣਾ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਸਪੋਰਟ ਜਮ੍ਹਾ ਕਰਨ ਲਈ ਕੁਰੂਕਸ਼ੇਤਰ ਵਿਖੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਸੂਬੇ ਦੇ ਕੋਟੇ ਤਹਿਤ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਹਰਿਆਣਾ ਵਿਖੇ ਆਪਣੇ ਪਾਸਪੋਰਟ ਭੇਜ ਸਕਦੇ ਹਨ।

Tags: DevoteesGuru Nanak dev jipakistanpassportsPrakash Purabsubmit
Share209Tweet131Share52

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.