ਬੀਤੀ 5 ਅਗਸਤ ਦੇ ਕਰੀਬ ਪਿੰਡ ਬਾਗੜੀਆਂ ਦੇ ਨੌਜਵਾਨ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਡੋਂਕੀ ਰਸਤੇ ਅਮਰੀਕਾ ਜਾਂਦੇ ਸਮੇਂ ਮੈਕਸਿਕੋ ਦੇ ਇੱਕ ਹਾਈਵੇ ਉੱਤੇ ਵਾਪਰੇ ਬੱਸ ਹਾਦਸੇ ਦੌਰਾਨ ਮੌਤ ਹੋ ਗਈ ਸੀ। ਗੁਰਪਾਲ ਸਿੰਘ ਦੀ ਮ੍ਰਿਤਕ ਦੇਹ ਲਗਭਗ 25 ਦਿਨਾਂ ਬਾਅਦ ਉਸ ਦੇ ਜੱਦੀ ਪਿੰਡ ਬਾਗੜੀਆਂ ਵਿਖੇ ਪਹੁੰਚੀ। ਗੁਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪੋਸਟਰ ਗ੍ਰੈਜੂਏਸ਼ਨ ਤੱਕ ਦੀ ਪੜ੍ਹਾਈ ਹਾਸਲ ਕਰਕੇ ਬੇਰੋਜ਼ਗਾਰ ਸੀ। ਇੱਕ ਏਜੰਟ ਰਾਹੀ ਉਹ ਅਮਰੀਕਾ ਲਈ ਰਵਾਨਾ ਹੋਇਆ ਸੀ।
ਪਰ ਬਦਕਿਸਮਤੀ ਨਾਲ ਜਿਹੜੀ ਬੱਸ ਵਿੱਚ ਉਹ ਡੋਂਕੀ ਰਾਹੀ ਅਮਰੀਕਾ ਜਾ ਰਿਹਾ ਸੀ ਉਹ ਬੱਸ ਮੈਕਸੀਕੋ ਦੇ ਇੱਕ ਹਾਈਵੇ ਤੇ ਹਾਦਸਾ ਗ੍ਰਸਤ ਹੋ ਗਈ ਜਿਸ ਵਿੱਚ ਗੁਰਪਾਲ ਸਿੰਘ ਤੋਂ ਇਲਾਵਾ ਹੋਰ 6 ਭਾਰਤੀ ਵੀ ਮਾਰੇ ਗਏ ਸਨ। ਕਿਰਪਾਲ ਸਿੰਘ ਦੀ ਲਾਸ਼ ਪਿੰਡ ਪਹੁੰਚਣ ਤੇ ਪਰਿਵਾਰ ਅਤੇ ਪਿੰਡ ਦੇ ਲੋਕ ਬਹੁਤ ਗਮਗੀਨ ਨਜ਼ਰ ਆਏ ।
ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਕਾਦੀਆਂ ਦੇ ਅਕਾਲੀ ਦਲ ਪਾਰਟੀ ਦੇ ਆਗੂ ਗੁਰਇਕਬਾਲ ਸਿੰਘ ਮਾਹਲ, ਅਤੇ ਕਿਸਾਨ ਆਗੂ ਠਾਕੁਰ ਬਲਰਾਜ ਸਿੰਘ ,ਗੁਰਪ੍ਰਤਾਪ ਸਿੰਘ ਭਾਜਪਾ ਆਗੂ ਅਜੇ ਚੰਦੇਲ ਨੇ ਕਿਹਾ ਕਿ ਪੰਜਾਬ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਿੱਚ ਅਸਫਲ ਰਹੀ ਹੈ, ਇਸ ਲਈ ਨੌਜਵਾਨ ਮੈਕਸੀਕੋ ਅਤੇ ਪਨਾਮਾ ਦੇ ਜੰਗਲ ਵਿੱਚ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। ਭਾਜਪਾ ਆਗੂ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਦਖਲ ਤੋਂ ਬਾਅਦ ਗੁਰਪਾਲ ਸਿੰਘ ਦੀ ਲਾਸ਼ ਮਾਪਿਆਂ ਦੇ ਕੋਲ ਪਹੁੰਚੀ ਹੈ। ਇਸ ਮੌਕੇ ਗੁਰਪਾਲ ਸਿੰਘ ਦਾ ਦੁਪਹਿਰ ਦੇ ਸਮੇਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਇਲਾਕੇ ਦੇ ਲੋਕ ਹਾਜ਼ਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h