ਉੱਤਰਾਖੰਡ ਵਿੱਚ ਬੁੱਧਵਾਰ ਤੜਕੇ ਇੱਕ ਬੱਸ ਹਾਦਸੇ ਵਿੱਚ ਕਰੀਬ 25 ਲੋਕਾਂ ਦੀ ਮੌਤ ਹੋ ਗਈ। ਹਰਿਦੁਆਰ ਜ਼ਿਲੇ ਦੇ ਕਾਟੇਵੜ ਪਿੰਡ ਤੋਂ ਕਾਂਡਾ ਟੱਲਾ ਜਾ ਰਹੀ ਇਕ ਬੱਸ ਲੈਂਸਡਾਊਨ ਦੇ ਸਿਮਦੀ ਪਿੰਡ ਨੇੜੇ ਖੱਡ ‘ਚ ਡਿੱਗ ਗਈ।ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 45 ਲੋਕ ਸਵਾਰ ਸਨ। ਪੁਲਿਸ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਅਨੁਸਾਰ ਹੁਣ ਤੱਕ 21 ਲੋਕਾਂ ਨੂੰ ਬਚਾਅ ਮੁਹਿੰਮ ਵਿੱਚ ਬਚਾਇਆ ਜਾ ਚੁੱਕਾ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।
ਹੁਣ ਤੱਕ 12 ਲਾਸ਼ਾਂ ਬਰਾਮਦ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਬੱਸ ਬੇਕਾਬੂ ਹੋ ਕੇ ਖਾਈ ‘ਚ ਜਾ ਡਿੱਗੀ। ਘਟਨਾ ਸ਼ਾਮ 4 ਵਜੇ ਦੇ ਕਰੀਬ ਵਾਪਰੀ। ਐਸਡੀਆਰਐਫ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ।ਬੀਰੋਨਖਲ ਸਿਹਤ ਕੇਂਦਰ ਤੋਂ ਪੰਜ ਡਾਕਟਰਾਂ ਦੀ ਟੀਮ ਮੌਕੇ ’ਤੇ ਭੇਜੀ ਗਈ ਹੈ। ਦੋ ਬੱਚਿਆਂ ਸਮੇਤ ਛੇ ਜ਼ਖ਼ਮੀਆਂ ਨੂੰ ਬੀਰਖਲ ਸਿਹਤ ਕੇਂਦਰ ਅਤੇ ਇੱਕ ਜ਼ਖ਼ਮੀ ਨੂੰ ਕੋਟਦਵਾਰ ਹਸਪਤਾਲ ਭੇਜਿਆ ਗਿਆ ਹੈ।
ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਕਿ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।
ਉਨ੍ਹਾਂ ਨੇ ਮੀਡੀਆ ਨੂੰ ਕਿਹਾ,”ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।ਉੱਤਰਾਖੰਡ ਵਿਧਾਨ ਸਭਾ ਦੀ ਸਪੀਕਰ ਰਿਤੂ ਖੰਡੂਰੀ ਭੂਸ਼ਗਿਆਨ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਇਸ ਸਬੰਧੀ ਪੌੜੀ ਦੇ ਜ਼ਿਲ੍ਹਾ ਮੈਜਿਸਟਰੇਟ ਨਾਲ ਗੱਲ ਕੀਤੀ ਅਤੇ ਸਥਿਤੀ ਬਾਰੇ ਜਾਣਕਾਰੀ ਲਈ।