ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 19 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਸਬੰਧੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ।ਪ੍ਰਕਾਸ਼ ਪੁਰਬ ਮੌਕੇ ਭਾਰਤੀ ਸ਼ਰਧਾਲੂਆਂ ਲਈ ਇਸ ਵਾਰ 11 ਦਿਨਾਂ ਦਾ ਵੀਜ਼ਾ ਜਾਰੀ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਪੀ.ਐਸ.ਜੀ.ਪੀ.ਸੀ ਦੇ ਪ੍ਰਧਾਨ ਅਮੀਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ‘ਚ ਸ਼ਮੂਲੀਅਤ ਲਈ ਪਾਕਿ ਸਰਕਾਰ ਵਲੋਂ ਕਰੀਬ 2500 ਭਾਰਤੀ ਸਿੱਖ ਸ਼ਰਧਾਲੂਆਂ ਸਮੇਤ 1000 ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਨਿਊਜ਼ੀਲੈਂਡ, ਸਿੰਘਾਪੁਰ ਆਦਿ ਦੇ ਸਿੱਖਾਂ ਲਈ ਵੀਜ਼ੇ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ 17 ਨਵੰਬਰ ਨੂੰ ਵਾਹਗਾ ਪਹੁੰਚਣ ਉਪਰੰਤ ਭਾਰਤੀ ਜਥੇ ਨੂੰ ਭਾਰੀ ਸੁਰੱਖਿਆ ਹੇਠ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਲਿਜਾਇਆ ਜਾਵੇਗਾ।