ਪੰਜਾਬ ‘ਚ CM ਭਗਵੰਤ ਮਾਨ ਦੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਖਤਮ ਹੋ ਗਈ ਹੈ। ਇਸ ਵਿੱਚ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਮਾਨ ਸਰਕਾਰ ਨੇ ਪੰਜਾਬ ਵਿੱਚ 25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਹੈ।
ਇਹ ਭਰਤੀਆਂ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਕੀਤੀਆਂ ਜਾਣਗੀਆਂ। ਹਾਲਾਂਕਿ, ਇਸਦੇ ਕੁਝ ਕਾਨੂੰਨੀ ਪਹਿਲੂ ਵੀ ਹਨ। ਇਸ ਲਈ ਇਹ ਪ੍ਰਸਤਾਵ ਸਭ ਤੋਂ ਪਹਿਲਾਂ ਸੋਮਵਾਰ ਨੂੰ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ। ਇਸ ਤੋਂ ਬਾਅਦ ਹੀ ਇਸ ਨੂੰ ਜਨਤਕ ਕੀਤਾ ਜਾਵੇਗਾ।










