ਦੇਸ਼ ਭਰ ‘ਚ ਕਿਸਾਨਾਂ ਵੱਲੋਂ ਕੇਂਦਰ ਦੇ 3 ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਲੰਬੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ|ਇਸ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਵਿਚਾਲੇ ਕਈ ਮੀਟਿੰਗਾਂ ਹੋ ਚੁੱਕੀਆ ਹਨ| ਆਲ ਇੰਡੀਆ ਕਿਸਾਨ ਸਭਾ ਦੇ ਇੰਦਰਜੀਤ ਸਿੰਘ ਨੇ ਕਿਹਾ ”ਸੰਯੁਕਤ ਕਿਸਾਨ ਮੋਰਚਾ 26 ਜੂਨ ਨੂੰ ਦੇਸ਼ ਭਰ ਵਿਚ ਰਾਜ ਭਵਨਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰੇਗਾ। ਜਦ ਕਿ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਸਾਡੇ ਅੰਦੋਲਨ ਨੂੰ 7 ਮਹੀਨੇ ਪੂਰੇ ਹੋ ਗਏ। ਇਹ ਦਿਨ ਖੇਤੀਬਾੜੀ ਬਚਾਓ, ਲੋਕਤੰਤਰ ਬਚਾਓ ਦਿਵਸ ਵਜੋਂ ਮਨਾਇਆ ਜਾਵੇਗਾ।