ਸੋਮਵਾਰ, ਦਸੰਬਰ 15, 2025 03:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਮੌਕ ਸੈਸ਼ਨ ਲਈ ਵਿਦਿਆਰਥੀਆਂ ਨੂੰ ਦਿੱਤੀ ਗਈ ਸਿਖਲਾਈ: ਸਪੀਕਰ

by Pro Punjab Tv
ਨਵੰਬਰ 19, 2025
in Featured, Featured News, ਸਿੱਖਿਆ, ਪੰਜਾਬ
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਅਸੀਂ ਸੰਵਿਧਾਨ ਦਿਵਸ ਯਾਨੀ 26 ਨਵੰਬਰ, 2025 ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਮੌਕ ਸੈਸ਼ਨ ਕਰਵਾ ਰਹੇ ਹਾਂ। ਇਸ ਲਈ ਪੰਜਾਬ ਦੇ 117 ਹਲਕਿਆਂ ਦੇ ਵਿਦਿਆਰਥੀ ਮੌਕ ਸੈਸ਼ਨ ਦੀ ਰਿਹਰਸਲ ਲਈ ਪੰਜਾਬ ਵਿਧਾਨ ਸਭਾ ਵਿੱਚ ਆਏ ਹਨ ਅਤੇ ਸਾਡੇ ਸਬੰਧਤ ਸਟਾਫ ਨੇ ਉਨ੍ਹਾਂ ਨੂੰ ਸਿਖਲਾਈ ਦਿੱਤੀ ਹੈ ਤਾਂ ਜੋ ਉਹ ਇਸ ਸਦਨ ਵਿੱਚ ਆਪਣੇ ਹਲਕੇ ਦੇ ਮੁੱਦਿਆਂ ਨੂੰ ਉਠਾ ਸਕਣ ਅਤੇ ਉਨ੍ਹਾਂ ਬਾਰੇ ਵਿਚਾਰ ਚਰਚਾ ਕਰ ਸਕਣ। ਇਹ ਵਿਦਿਆਰਥੀਆਂ ਵਿੱਚ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਨ ਅਤੇ ਆਪਣੇ ਭਵਿੱਖੀ ਜੀਵਨ ਵਿੱਚ ਆਗੂ ਬਣਨ ਲਈ ਆਪਣੀ ਕਿਸਮ ਦੀ ਪਹਿਲ ਹੈ। ਇਸ ਤਰ੍ਹਾਂ ਵਿਦਿਆਰਥੀ ਸੰਵਿਧਾਨ ਦਾ ਵਿਹਾਰਕ ਗਿਆਨ ਸਿੱਖਣਗੇ ਅਤੇ ਵਿਧਾਨਕ ਪ੍ਰਕਿਰਿਆਵਾਂ ਨੂੰ ਬਿਹਤਰ ਤਰੀਕੇ ਨਾਲ ਸਮਝਣਗੇ।

ਸ. ਸੰਧਵਾਂ ਨੇ ਦੱਸਿਆ ਕਿ ਇਸ ਮੌਕ ਸੈਸ਼ਨ ਵਿੱਚ ਸਿਰਫ਼ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ 117 ਵਿਧਾਨ ਸਭਾ ਹਲਕਿਆਂ ਤੋਂ ਆਏ ਹਨ, ਜੋ ਆਪਣੇ ਵਿਧਾਇਕਾਂ/ਮੰਤਰੀਆਂ ਦੀ ਨੁਮਾਇੰਦਗੀ ਕਰਨਗੇ ਅਤੇ ਇਥੇ ਉਨ੍ਹਾਂ ਦੀ ਭੂਮਿਕਾ ਨਿਭਾਉਣਗੇ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਮੁੱਖ ਮੰਤਰੀ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਇੱਥੇ ਮੁੱਖ ਮੰਤਰੀ ਦੀ ਭੂਮਿਕਾ ਨਿਭਾਏਗਾ ਅਤੇ ਜੇਕਰ ਕੋਈ ਸਪੀਕਰ ਦੇ ਹਲਕੇ ਤੋਂ ਆਇਆ ਹੈ ਤਾਂ ਉਹ ਸਪੀਕਰ ਦੀ ਭੂਮਿਕਾ ਨਿਭਾਏਗਾ।

ਇਸ ਤੋਂ ਇਲਾਵਾ ਸਪੀਕਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਦੀ ਸਿਖਲਾਈ ਦਿੱਤੀ ਗਈ ਹੈ। ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਨੇ ਨਿੱਜੀ ਤੌਰ ‘ਤੇ ਵਿਦਿਆਰਥੀਆਂ ਨੂੰ ਮੌਕ ਸੈਸ਼ਨ ਦੌਰਾਨ ਸਵਾਲ ਪੁੱਛਣ ਅਤੇ ਆਪਣੇ ਸ਼ੰਕਿਆਂ/ਸਵਾਲਾਂ ਦੇ ਜਵਾਬ ਹਾਸਲ ਕਰਨ ਬਾਰੇ ਜਾਣਕਾਰੀ ਦਿੱਤੀ।

ਵਿਦਿਆਰਥੀਆਂ ਦੇ ਨਾਲ ਹਰੇਕ ਜ਼ਿਲ੍ਹੇ ਤੋਂ ਉਨ੍ਹਾਂ ਦੇ ਅਧਿਆਪਕ ਅਤੇ ਕੋਆਰਡੀਨੇਟਰ ਵੀ ਆਏ ਸਨ। ਉਨ੍ਹਾਂ ਨੇ ਇਸ ਪਹਿਲ ਲਈ ਪੰਜਾਬ ਸਰਕਾਰ ਅਤੇ ਸਪੀਕਰ ਦਾ ਤਹਿ ਦਿਲੋਂ ਧੰਨਵਾਦ ਕੀਤਾ। ਵਿਦਿਆਰਥੀਆਂ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਅਤੇ ਸ਼ਾਨਦਾਰ ਪਹਿਲ ਹੈ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਮਹਿਸੂਸ ਹੋਇਆ ਜਿਵੇਂ ਉਨ੍ਹਾਂ ਦੇ ਸੁਪਨੇ ਸਾਕਾਰ ਹੋਏ ਹੋਣ। ਕੁਝ ਵਿਦਿਆਰਥੀ ਤਾਂ ਸਿਰਫ਼ ਇਸ ਪਹਿਲਕਦਮੀ ਕਰਕੇ ਪਹਿਲੀ ਵਾਰ ਚੰਡੀਗੜ੍ਹ ਆਏ ਸਨ। ਹਰੇਕ ਜ਼ਿਲ੍ਹੇ ਤੋਂ ਆਏ ਅਧਿਆਪਕਾਂ ਅਤੇ ਕੋਆਰਡੀਨੇਟਰਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ।

ਮੌਕ ਸੈਸ਼ਨ ਦੀ ਰਿਹਰਸਲ ਦੌਰਾਨ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਬਲਕਾਰ ਸਿੱਧੂ ਅਤੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਮੌਜੂਦ ਸਨ।

ਘਨੋਰੀ ਕਲਾਂ ਸਕੂਲ ਆਫ਼ ਐਮੀਨੈਂਸ ਧੂਰੀ ਸੰਗਰੂਰ ਦੇ ਵਿਦਿਆਰਥੀ ਹਰਕਮਲਦੀਪ ਸਿੰਘ ਮੁੱਖ ਮੰਤਰੀ ਦੀ ਨੁਮਾਇੰਦਗੀ ਕਰਨਗੇ, ਸਕੂਲ ਆਫ਼ ਐਮੀਨੈਂਸ, ਕੋਟਕਪੂਰਾ ਦੇ ਜਗਮੰਦਰ ਸਿੰਘ ਸਪੀਕਰ ਦੀ ਨੁਮਾਇੰਦਗੀ ਕਰਨਗੇ ਅਤੇ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਡਲ ਕਾਦੀਆਂ ਦੇ ਹਰਪ੍ਰੀਤ ਸਿੰਘ ਵਿਰੋਧੀ ਧਿਰ ਦੇ ਆਗੂ ਦੀ ਨੁਮਾਇੰਦਗੀ ਕਰਨਗੇ।

Tags: latest newsLatest News Pro Punjab Tvlatest punjabi news pro punjab tv
Share198Tweet124Share50

Related Posts

BJP ਵੱਲੋਂ ਨਿਤਿਨ ਨਬੀਨ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰਾਸ਼ਟਰੀ ਕਾਰਜਕਾਰੀ ਪ੍ਰਧਾਨ ਵਜੋਂ ਕੀਤਾ ਨਿਯੁਕਤ

ਦਸੰਬਰ 14, 2025

Kia Seltos Hybrid ਦੀ ਲਾਂਚ ਤਰੀਕ ਆਈ ਸਾਹਮਣੇ, ਇਨ੍ਹਾਂ SUV ਨਾਲ ਹੋਵੇਗਾ ਮੁਕਾਬਲਾ

ਦਸੰਬਰ 14, 2025

iPhone 17e ਜਲਦ ਕਰੇਗਾ ਐਂਟਰੀ, ਜਾਣੋ ਕੀਮਤ ਅਤੇ Features

ਦਸੰਬਰ 14, 2025

ਇਸ ਮਿਊਚੁਅਲ ਫੰਡ ਨੇ ਬਣਾਇਆ ਨਵਾਂ ਰਿਕਾਰਡ, 50 ਹਜ਼ਾਰ ਕਰੋੜ ਰੁਪਏ ਦੇ Elite Club ‘ਚ ਹੋਇਆ ਸ਼ਾਮਿਲ

ਦਸੰਬਰ 14, 2025

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 3 ਵਿਅਕਤੀਆਂ ਨੂੰ 4 KG ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ ਫੜਿਆ

ਦਸੰਬਰ 14, 2025

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਪੀਲਾ ਅਲਰਟ ਜਾਰੀ, ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਵੀ ਜਾਰੀ

ਦਸੰਬਰ 14, 2025
Load More

Recent News

BJP ਵੱਲੋਂ ਨਿਤਿਨ ਨਬੀਨ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਰਾਸ਼ਟਰੀ ਕਾਰਜਕਾਰੀ ਪ੍ਰਧਾਨ ਵਜੋਂ ਕੀਤਾ ਨਿਯੁਕਤ

ਦਸੰਬਰ 14, 2025

Kia Seltos Hybrid ਦੀ ਲਾਂਚ ਤਰੀਕ ਆਈ ਸਾਹਮਣੇ, ਇਨ੍ਹਾਂ SUV ਨਾਲ ਹੋਵੇਗਾ ਮੁਕਾਬਲਾ

ਦਸੰਬਰ 14, 2025

iPhone 17e ਜਲਦ ਕਰੇਗਾ ਐਂਟਰੀ, ਜਾਣੋ ਕੀਮਤ ਅਤੇ Features

ਦਸੰਬਰ 14, 2025

ਇਸ ਮਿਊਚੁਅਲ ਫੰਡ ਨੇ ਬਣਾਇਆ ਨਵਾਂ ਰਿਕਾਰਡ, 50 ਹਜ਼ਾਰ ਕਰੋੜ ਰੁਪਏ ਦੇ Elite Club ‘ਚ ਹੋਇਆ ਸ਼ਾਮਿਲ

ਦਸੰਬਰ 14, 2025

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 3 ਵਿਅਕਤੀਆਂ ਨੂੰ 4 KG ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਣੇ ਫੜਿਆ

ਦਸੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.