ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਕੇਸ ਲਗਾਤਰ ਘੱਟ ਰਹੇ ਹਨ| ਕੋਰੋਨਾ ਵਾਇਰਸ ਦੀ ਰਫਤਾਰ ਨਾ ਦੇ ਬਰਾਬਰ ਚੱਲ ਰਹੀ ਹੈ| ਸੂਬੇ ਵਿਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 262 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 15 ਮਰੀਜ਼ਾਂ ਦੀ ਮੌਤ ਹੋਈ ਹੈ।
ਇਸ ਸਮੇਂ ਦੌਰਾਨ 452 ਮਰੀਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ ਤੇ ਸਿਹਤਮੰਦ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਸੂਬੇ ਵਿਚ ਕੋਰੋਨਾ ਦੀ ਪਾਜ਼ੇਟਿਵ ਦਰ ਘੱਟ ਕੇ 0.33 ਫੀਸਦ ਹੋ ਗਈ ਹੈ ਤੇ ਸੂਬੇ ਵਿਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3134 ਹੋ ਗਈ ਹੈ। ਪੰਜਾਬ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਦੇ 48,559 ਟੈਸਟ ਹੋਏ ਸਨ।
ਦੱਸਣਯੋਗ ਹੈ ਕਿ ਪੰਜਾਬ ਵਿਚ ਬੀਤੇ ਦਿਨ ਕੋਰੋਨਾ ਵਾਇਰਸ ਦੇ 218 ਨਵੇਂ ਮਾਮਲੇ ਸਾਹਮਣੇ ਆਏ ਸਨ ਤੇ 16 ਮਰੀਜ਼ਾਂ ਦੀ ਮੌਤ ਹੋਈ ਸੀ।